ਐਸਵਾਈਐਲ ਮੁੱਦੇ ’ਤੇ ਸੀਐਮ ਮਾਨ ਦਾ ਸਟੈਂਡ, ਸਾਡੇ ਕੋਲ ਦੇਣ ਲਈ ਪਾਣੀ ਇੱਕ ਬੂੰਦ ਵੀ ਫਾਲਤੂ ਨਹੀਂ

ਅੱਜ ਦਿੱਲੀ ਵਿੱਚ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਤੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਬੈਠਕ ਹੋਈ ਹੈ। ਪਰ ਅੱਜ ਵੀ ਹਰਿਆਣੇ ਨੂੰ ਪਾਣੀ ਦੇਣ ਤੇ ਸਹਿਮਤੀ ਨਹੀਂ ਬਣੀ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣੇ ਨੂੰ ਪਾਣੀ ਦੇਣ ਨੂੰ ਲੈ ਕੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕੋਲ ਹਰਿਆਣੇ ਨੂੰ ਪਾਣੀ ਦੇਣ ਲਈ ਨਹੀਂ ਹੈ।
ਮੀਟਿੰਗ ਤੋਂ ਬਾਅਦ ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ, ਅੱਜ ਦਿੱਲੀ ਵਿਖੇ SYL ਦੇ ਮਸਲੇ ਨੂੰ ਲੈ ਕੇ ਹੋਈ ਮੀਟਿੰਗ ‘ਚ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ…ਸਾਡੇ ਕੋਲ ਕਿਸੇ ਨੂੰ ਦੇਣ ਲਈ ਇੱਕ ਬੂੰਦ ਵੀ ਫਾਲਤੂ ਪਾਣੀ ਨਹੀਂ ਹੈ…ਸਗੋਂ ਕੇਂਦਰ ਸਰਕਾਰ ਅੱਗੇ “SYL” ਦੀ ਥਾਂ “YSL” ਦੀ ਮੰਗ ਕੀਤੀ…ਯਮੁਨਾ ਤੋਂ ਸਤਲੁਜ ਨੂੰ ਪਾਣੀ ਦਿੱਤਾ ਜਾਵੇ…
ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਐਸਵਾਈਐਲ ਦਾ ਪਾਣੀ ਦੇਣ ਤੋਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐਸਵਾਈਐਲ ਦੇ ਨਿਰਮਾਣ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ।
ਇਸ ਦੇ ਜਵਾਬ ਵਿੱਚ ਸੀਐਮ ਮਾਨ ਨੇ ਕਿਹਾ ਕਿ ਉਹਨਾਂ ਦੇ ਰਾਜ ਵਿੱਚ ਪਾਣੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜੇ ਹਰਿਆਣਾ ਵਿੱਚ ਪਾਣੀ ਦੀ ਕਮੀ ਹੈ ਤਾਂ ਤੁਸੀਂ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਕੇ ਯਮੁਨਾ ਅਤੇ ਗੰਗਾ ਦੇ ਪਾਣੀ ਦੀ ਵਿਵਸਥਾ ਕਰਨ ਦੀ ਬੇਨਤੀ ਕਰ ਸਕਦੇ ਹੋ।