ਐਸੀਡਿਟੀ ਦੀ ਸਮੱਸਿਆ ਨੂੰ ਇਹਨਾਂ ਤਰੀਕਿਆਂ ਨਾਲ ਕਰੋ ਦੂਰ

 ਐਸੀਡਿਟੀ ਦੀ ਸਮੱਸਿਆ ਨੂੰ ਇਹਨਾਂ ਤਰੀਕਿਆਂ ਨਾਲ ਕਰੋ ਦੂਰ

ਬਹੁਤ ਸਾਰੇ ਲੋਕ ਅਜਿਹੇ ਹਨ ਜਿਹੜੇ ਕਿ ਬਾਹਰਲਾ ਭੋਜਨ ਖਾਣ ਦੇ ਸ਼ੌਕੀਨ ਹਨ। ਕਈ ਕਾਰਨਾਂ ਕਰਕੇ ਉਹ ਆਪਣੇ ਮਨਪਸੰਦ ਭੋਜਨ ਤੋਂ ਦੂਰ ਰਹਿੰਦੇ ਹਨ ਜਿਹਨਾਂ ਵਿੱਚੋਂ ਇੱਕ ਕਾਰਨ ਐਸੀਡਿਟੀ ਹੈ। ਐਸੀਡਿਟੀ ਦੀ ਸਮੱਸਿਆ ਗ਼ਲਤ ਖਾਣ-ਪੀਣ ਨਾਲ ਹੁੰਦੀ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਉਹ ਕਈ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ, ਜੋ ਸਹੀ ਨਹੀਂ ਹੈ। ਐਸੀਡਿਟੀ ਤੋਂ ਛੁਟਕਾਰਾ ਪਾਉਣ ਲਈ ਤੁਹਾਨੂੰ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ, ਦੇ ਬਾਰੇ ਦੱਸਾਂਗੇ….

Acidity - Symptoms, Causes & How To Reduce Acidity | Sahyadri Hospital

ਗੈਸ ਅਤੇ ਐਸੀਡਿਟੀ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਰਾਤ ਨੂੰ ਭੋਜਨ ਕਰਨ ਤੋਂ ਬਾਅਦ ਜੇ ਤੁਸੀਂ ਥੋੜਾ ਜਿਹਾ ਗੁੜ ਖਾ ਲੈਂਦੇ ਹੋ ਤਾਂ ਇਸ ਨਾਲ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਦੁੱਧ ਸਰੀਰ ਅਤੇ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਐਸੀਡਿਟੀ ਦੀ ਸਮੱਸਿਆ ਹੋਣ ’ਤੇ ਠੰਡਾ ਦੁੱਧ ਜਾਂ ਕੱਚੀ ਲੱਸੀ ਜਾ ਸੇਵਨ ਕਰਨਾ ਚਾਹੀਦਾ ਹੈ

Health benefits of milk: What is the difference between hot and cold milk?  | HealthShots

ਜੇਕਰ ਤੁਹਾਨੂੰ ਐਸਿਡ ਦੀ ਸ਼ਿਕਾਇਤ ਹੈ ਤਾਂ ਤੁਸੀਂ ਛੋਟੀ ਇਲਾਇਚੀ ਵਾਲੀ ਚਾਹ ਜ਼ਰੂਰ ਪੀਓ। ਇਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।

ਪੁਦੀਨਾ ਢਿੱਡ ਦਾ ਤੇਜ਼ਾਬ ਖ਼ਤਮ ਕਰਦਾ ਹੈ। ਜਦੋਂ ਢਿੱਡ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਜਾਂ ਢਿੱਡ ਵਿੱਚ ਦਰਦ ਹੋ ਰਿਹਾ ਹੋਵੇ ਤਾਂ ਪੁਦੀਨੇ ਦੀ ਵਰਤੋਂ ਕਰੋ। ਪੁਦੀਨਾ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਨਾਲ ਤੁਹਾਨੂੰ ਐਸੀਡਿਟੀ ਦੇ ਨਾਲ-ਨਾਲ ਢਿੱਡ ਦਰਦ ਤੋਂ ਵੀ ਰਾਹਤ ਮਿਲਦੀ ਹੈ।

Bananas: Facts, benefits and nutrition | Live Science

ਕੁਝ ਲੋਕ ਐਸੀਡਿਟੀ ਦੀ ਸਮੱਸਿਆ ਤੋਂ ਬਹੁਤ ਪਰੇਸ਼ਾਨ ਹੁੰਦੇ ਹਨ, ਜਿਸ ਕਰਕੇ ਉਨ੍ਹਾਂ ਨੂੰ ਆਪਣੇ ਕੋਲ ਦਵਾਈ ਰੱਖਣੀ ਪੈਂਦੀ ਹੈ। ਐਸੀਡਿਟੀ ਤੋਂ ਰਾਹਤ ਪਾਉਣ ਲਈ ਤੁਸੀਂ ਖੀਰੇ ਨੂੰ ਆਪਣੇ ਭੋਜਨ ਵਿਚ ਸ਼ਾਮਲ ਕਰ ਸਕਦੇ ਹੋ। ਖੀਰੇ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

Mint: Benefits, nutrition, and dietary tips

ਕੇਲਾ ਐਂਟੀ-ਓਕਸੀਡੈਂਟਸ ਅਤੇ ਪੋਟਾਸ਼ਿਅਮ ਨਾਲ ਭਰਪੂਰ ਹੁੰਦਾ ਹੈ। ਕੇਲਾ ਐਸਿਡ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ। ਕੇਲੇ ਵਿਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਐਸੀਡਿਟੀ ਤੋਂ ਰਾਹਤ ਮਿਲਦੀ ਹੈ।

ਨਾਰੀਅਲ ਦਾ ਪਾਣੀ ਸਰੀਰ ’ਤੋਂ ਬਹੁਤ ਸਾਰੇ ਗੰਦਲੇ ਪਦਾਰਥ ਬਾਹਰ ਕੱਢਣ ’ਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਨਾਰੀਅਲ ਦੇ ਪਾਣੀ ਨਾਲ ਐਸੀਡਿਟੀ ਦੀ ਸਮੱਸਿਆ ਨੂੰ ਵੀ ਦੂਰ ਹੁੰਦੀ ਹੈ।

Leave a Reply

Your email address will not be published.