ਐੱਨਆਰਆਈਜ਼ ਦੇ ਮਸਲਿਆਂ ਦੇ ਹੱਲ ਲਈ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਜਲਦ ਲਿਆਂਦੀ ਜਾਵੇਗੀ ਨਵੀਂ ਨੀਤੀ

 ਐੱਨਆਰਆਈਜ਼ ਦੇ ਮਸਲਿਆਂ ਦੇ ਹੱਲ ਲਈ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਜਲਦ ਲਿਆਂਦੀ ਜਾਵੇਗੀ ਨਵੀਂ ਨੀਤੀ

ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਐਨਆਰਆਈ ਪੰਜਾਬੀਆਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਨੀਤੀ ਚੜ੍ਹਦੇ ਸਾਲ ਲਿਆਂਦੀ ਜਾ ਰਹੀ ਹੈ, ਜੋ ਉਹਨਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਵੀ ਉਤਸ਼ਾਹਿਤ ਕਰੇਗੀ।

Image

ਮੰਤਰੀ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨਾਲ ਗੱਲਬਾਤ ਦੌਰਾਨ ਉਹਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਐਨਆਰਆਈ ਪੰਜਾਬੀਆਂ ਨਾਲ ਮੁਲਾਕਾਤ ਦਾ ਪ੍ਰੋਗਰਾਮ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਪੰਜਾਬ ਸਰਕਾਰ ਸਮੇਂ-ਸਮੇਂ ਤੇ ਐਨਆਰਆਈ ਪੰਜਾਬੀਆਂ ਨਾਲ ਸਲਾਹ ਮਸ਼ਵਰਾ ਕਰਕੇ ਵਿਦੇਸ਼ਾਂ ਵਿੱਚ ਵੀਜ਼ੇ ਸਬੰਧੀ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਗੱਲ ਕਰੇਗੀ।

ਧਾਲੀਵਾਲ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਐਨਆਰਆਈ ਪੰਜਾਬੀਆਂ ਵੱਲੋਂ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਸੂਬੇ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰੇਗੀ। ਪ੍ਰਵਾਸੀ ਪੰਜਾਬੀਆਂ ਨਾਲ ਗੱਲਬਾਤ ਦੌਰਾਨ ਪੰਜਾਬੀਆਂ ਦੇ ਅਦਾਲਤੀ ਕੇਸਾਂ ਦੀ ਸੁਣਵਾਈ ਵਿੱਚ ਤੇਜ਼ੀ ਲਿਆਉਣ ਤੇ ਜ਼ੋਰ ਦਿੰਦਿਆਂ ਉਹਨਾਂ ਕਿਹਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਪ੍ਰਵਾਸੀ ਪੰਜਾਬੀਆਂ ਦੀ ਮਦਦ ਕਰਨਗੇ।

ਉਹਨਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਟੀਮਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਨਆਰਆਈ ਪ੍ਰਵਾਸੀ ਭਾਰਤੀਆਂ ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਵਿੱਚ ਡੂੰਘੀ ਪ੍ਰਵਾਸੀ ਭਾਰਤੀਆਂ ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਲਈ ਜਾ ਰਹੀ ਹੈ।

ਪੰਜਾਬ ਤੋਂ ਕੈਨੇਡਾ ਲਈ ਉਡਾਣਾਂ ਸ਼ੁਰੂ ਹੋਣ ਅਤੇ ਪ੍ਰਵਾਸੀ ਪੰਜਾਬੀਆਂ ਨੂੰ ਈ-ਵੀਜ਼ਾ ਦੀ ਸਹੂਲਤ ਲੈਣ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਨਾਲ ਨਜਿੱਠਣ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ, ਜੋ ਸਿਰਫ਼ ਐਨ. ਆਰ. ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣਗੇ।

ਪ੍ਰਵਾਸੀ ਪੰਜਾਬੀਆਂ ਵੱਲੋਂ ਆਪੋ-ਆਪਣੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਯੋਗਦਾਨ ਪਾਉਣ ਅਤੇ ਸਮਾਜਿਕ ਕੰਮਾਂ ਵਿੱਚ ਪੂਰੀ ਦਿਲਚਸਪੀ ਲੈ ਕੇ ਪੰਜਾਬ ਵਿੱਚ ਚੰਗਾ ਮਾਹੌਲ ਸਿਰਜਿਆ ਗਿਆ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਰ ਐੱਨ. ਆਰ. ਆਈ. ਮਾਮਲੇ ਦੀ ਨਿੱਜੀ ਤੌਰ ’ਤੇ ਸੁਣਵਾਈ ਕਰਨ ਉਪਰੰਤ ਸਬੰਧਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼. ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

Leave a Reply

Your email address will not be published. Required fields are marked *