News

ਓਡੀਸ਼ਾ ’ਚ ਵੀ ਲਗਿਆ ਲਾਕਡਾਊਨ, 14 ਦਿਨਾਂ ਲਈ ਸਭ ਕੁੱਝ ਠੱਪ

ਭਾਰਤ ਦੇ ਕਈ ਸੂਬਿਆਂ ਵਿੱਚ ਲਾਕਡਾਊਨ ਲਾਇਆ ਗਿਆ ਹੈ। ਪੰਜਾਬ ਵਿੱਚ ਵੀਕੈਂਡ ਕਰਫਿਊ ਜਾਰੀ ਹੈ। ਇਸ ਵਿੱਚ ਸਿਰਫ ਜ਼ਰੂਰੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ ਹੈ। ਹੁਣ ਓਡੀਸ਼ਾ ਸਰਕਾਰ ਨੇ ਵੀ ਸੂਬੇ ਵਿੱਚ 14 ਦਿਨਾਂ ਦਾ ਲਾਕਡਾਊਨ ਲਾਉਣ ਦਾ ਐਲਾਨ ਕੀਤਾ ਹੈ। ਇਹ ਲਾਕਡਾਊਨ 5 ਮਈ ਤੋਂ 19 ਮਈ ਤੱਕ ਲਾਗੂ ਰਹੇਗਾ।

Total lockdown in Odisha from May 5: Check full list of restrictions in the  state

ਰਾਜ ਦੇ ਸਿਹਤ ਵਿਭਾਗ ਨੇ ਅੱਜ ਦਸਿਆ ਕਿ ਓਡੀਸ਼ਾ ਵਿੱਚ ਪਿਛਲੇ 24 ਘੰਟਿਆਂ ਵੱਚ 8015 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਅਤੇ 14 ਲੋਕਾਂ ਦੀ ਮੌਤ ਹੋ ਗਈ ਹੈ। 5,634 ਲੋਕ ਕੋਰੋਨਾ ਤੋਂ ਠੀਕ ਹੋ ਗਏ ਹਨ। ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ।

ਵੱਡੀ ਗਿਣਤੀ ਵਿੱਚ ਲੋਕ ਕੋਰੋਨਾ ਵਾਇਰਸ ਕਾਰਨ ਮਰ ਰਹੇ ਹਨ। ਦਸ ਦਈਏ ਕਿ ਕੋਰੋਨਾ ਦੇ ਰਿਕਾਰਡ 3689 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 2,15,542 ਹੋ ਗਈ ਹੈ। 3, 92,488 ਹੋਰ ਲੋਕਾਂ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਪੁਸ਼ਟੀ ਹੋਣ ਤੋਂ ਬਾਅਦ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 1,95,57,457 ਹੋ ਗਏ ਹਨ। ਸਵੇਰੇ 8 ਵਜੇ ਤੱਕ ਦੇ ਇਹਨਾਂ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਦਾ ਅਜੇ ਵੀ ਇਲਾਜ ਕਰਵਾ ਰਹੇ ਲੋਕਾਂ ਦੀ ਗਿਣਤੀ 33 ਲੱਖ ਤੋਂ ਪਾਰ ਹੋ ਚੁੱਕੀ ਹੈ।

Click to comment

Leave a Reply

Your email address will not be published. Required fields are marked *

Most Popular

To Top