ਓਪੀਅਨ ਪੋਲ ’ਤੇ ਲੱਗੇ ਪਾਬੰਦੀ, ‘ਆਪ’ ਨੇ ਪੈਸੇ ਦੀ ਵਰਤੋਂ ਕਰਕੇ ਓਪੀਨੀਅਨ ਪੋਲ ਕਰਵਾਏ ਹਨ: ਸੁਖਬੀਰ ਬਾਦਲ
By
Posted on

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਮੈਨੂੰ ਲੱਗਦਾ ਹੈ ਕਿ ਕੋਈ ਵੀ ਪੰਜਾਬੀ ਐਗਜ਼ਿਟ ਪੋਲ ‘ਤੇ ਵਿਸ਼ਵਾਸ ਨਹੀਂ ਕਰਦਾ। ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਚੋਣ ਕਮਿਸ਼ਨ ਨਿਗਰਾਨੀ ਕਰਦਾ ਹੈ ਕਿ ਵੋਟਰ ਪ੍ਰਭਾਵਿਤ ਨਹੀਂ ਹੁੰਦੇ ਹਨ, ਪਰ ਅੱਜ-ਕੱਲ੍ਹ ਕੁਝ ਸਰਕਾਰਾਂ ਜਨਤਾ ਦੇ ਪੈਸੇ ਦੀ ਵਰਤੋਂ ਕਰਕੇ ਓਪੀਨੀਅਨ ਪੋਲ ਕਰਵਾਉਂਦੀਆਂ ਹਨ।

ਉਨ੍ਹਾਂ ਨੇ ਆਪ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ‘ਆਪ’ ਨੇ ਅਜਿਹਾ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਕੱਲ੍ਹ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ। ਇਸ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।
