Uncategorized

ਓਮੀਕਰੋਨ ਦੇ ਵਧਦੇ ਕੇਸਾਂ ਕਾਰਨ 15 ਜਨਵਰੀ ਤੱਕ ਆਂਗਣਵਾੜੀ ਤੇ ਚੌਥੀ ਜਮਾਤ ਦੇ ਸਕੂਲ ਬੰਦ

ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਜ਼ਿਲ੍ਹਾ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਅਗਰਵਾਲ ਵਲੋਂ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਚੌਥੀ ਜਮਾਤ ਤੱਕ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਪਠਾਨਕੋਟ ਦੇ ਡੀਸੀ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਅਤੇ ਇਹ ਹੁਕਮ 15 ਜਨਵਰੀ ਤੱਕ ਜਾਰੀ ਕੀਤੇ ਗਏ ਹਨ।

UP schools to remain closed for classes 1 to 8 till April 11 amid surge in  COVID-19 cases | India News | Zee News

ਦੱਸ ਦਈਏ ਕਿ ਦੇਸ਼ ਦੇ ਕਈ ਸੂਬਿਆਂ ‘ਚ ਓਮੀਕਰੋਨ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਕਈ ਸੂਬਿਆਂ ‘ਚ ਸਰਕਾਰਾਂ ਵੱਲੋਂ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ ਉੱਥੇ ਹੀ ਪੰਜਾਬ ‘ਚ ਵੀ ਓਮੀਕਰੋਨ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਕੁਝ ਸਾਵਧਾਨੀਆਂ ਰੱਖਣ ਅਤੇ ਕੁਝ ਪਾਬੰਦੀਆਂ ਲਾਉਣ ਦੇ ਆਦੇਸ਼ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ 15 ਜਨਵਰੀ ਤੋਂ ਅਮਲ ਵਿਚ ਲਿਆਂਦਾ ਜਾ ਰਿਹਾ ਹੈ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ 15 ਜਨਵਰੀ ਤੋਂ ਕੁਝ ਪਾਬੰਦੀਆਂ ਲਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਜਿਸ ਮੁਤਾਬਿਕ 15 ਜਨਵਰੀ ਤੋਂ ਸਾਰੀਆਂ ਜਨਤਕ ਥਾਵਾਂ ਜਿਵੇਂ ਕਿ ਸਬਜ਼ੀ ਮੰਡੀ, ਦਾਣਾ ਮੰਡੀ, ਪਬਲਿਕ ਟਰਾਂਸਪੋਰਟ, ਪਾਰਕ, ਧਾਰਮਿਕ ਸਥਾਨ, ਸ਼ਾਪਿੰਗ ਕੰਪਲੈਕਸ, ਲੋਕਲ ਮਾਰਕੀਟ ਅਤੇ ਅਜਿਹੀਆਂ ਹੋਰ ਥਾਵਾਂ ਜਿੱਥੇ ਜ਼ਿਆਦਾ ਇਕੱਠ ਹੁੰਦਾ ਹੈ।

ਉੱਥੇ ਕੇਵਲ ਉਨ੍ਹਾਂ ਵਿਅਕਤੀਆਂ ਨੂੰ ਜਾਣ ਦੀ ਆਗਿਆ ਹੋਵੇਗੀ, ਜਿਨ੍ਹਾਂ ਨੇ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆ ਹੋਣਗੀਆਂ।ਇਸਦੇ ਨਾਲ ਹੀ ਸਰਕਾਰ ਵੱਲੋਂ ਲੋਕਾਂ ਨੂੰ ਨਸੀਹਤ ਦਿੱਤੀ ਗਈ ਐ ਕਿ ਕੋਵਿਡ ਦੀਆਂ ਦੋਵੇਂ ਡੋਜ਼ਾਂ ਤੁਰੰਤ ਲਗਵਾਈਆਂ ਜਾਣ ਤਾਂ ਜੋ ਹਰ ਵਿਅਕਤੀ ਇਸ ਭਿਆਨਕ ਵਾਇਰਸ ਤੋਂ ਸੁਰੱਖਿਅਤ ਰਹੇ।

Click to comment

Leave a Reply

Your email address will not be published.

Most Popular

To Top