ਓਮੀਕਰੋਨ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਦਿੱਲੀ ’ਚ ਪਾਬੰਦੀਆਂ ਨੂੰ ਲੈ ਕੇ ਕੇਜਰੀਵਾਲ ਨੇ ਦਿੱਤਾ ਇਹ ਬਿਆਨ

 ਓਮੀਕਰੋਨ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਦਿੱਲੀ ’ਚ ਪਾਬੰਦੀਆਂ ਨੂੰ ਲੈ ਕੇ ਕੇਜਰੀਵਾਲ ਨੇ ਦਿੱਤਾ ਇਹ ਬਿਆਨ

ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਫੈਲਣ ਨੂੰ ਰੋਕਣ ਦੇ ਮੱਦੇਨਜ਼ਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇ ਲੋੜ ਪਈ ਤਾਂ ਉਹਨਾਂ ਦੀ ਸਰਕਾਰ ਕ੍ਰਿਸਮਸ ਅਤੇ ਨਵੇਂ ਸਾਲ ਦਾ ਜਸ਼ਨ ਮਨਾਉਣ ਦੇ ਪ੍ਰੋਗਰਾਮਾਂ ਤੇ ਪਾਬੰਦੀ ਲਾ ਸਕਦੀ ਹੈ।

Coronavirus Omicron India December 5 Highlights: After Pune, now Rajasthan  reports 9 new Omicron cases, India tally surges to 21 - The Financial  Express

ਉਹਨਾਂ ਕਿਹਾ ਕਿ ਦਿੱਲੀ ਸਰਕਾਰ ਵਾਇਰਸ ਦੇ ਓਮੀਕਰੋਨ ਵੇਰੀਐਂਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਹ ਇਸ ਮੁੱਦੇ ਤੇ ਲਗਾਤਾਰ ਮਹਿਰਾਂ ਦੇ ਸੰਪਰਕ ਵਿੱਚ ਹੈ। ਦਿੱਲੀ ਦੀ ਯੋਗਸ਼ਾਲਾ, ਪਹਿਲਕਦਮੀ ਦੇ ਉਦਘਾਟਨੀ ਪ੍ਰੋਗਰਾਮ ਦੇ ਮੌਕੇ ਤੇ ਮੁੱਖ ਮੰਤਰੀ ਨੇ ਕਿਹਾ ਕਿ, “ਜੇ ਲੋੜ ਪਈ ਤਾਂ ਅਸੀਂ ਪਾਬੰਦੀਆਂ ਲਾ ਦੇਵਾਂਗੇ।

ਫਿਲਹਾਲ ਪਾਬੰਦੀਆਂ ਦੀ ਕੋਈ ਲੋੜ ਨਹੀਂ ਹੈ। ਅਸੀਂ ਲਗਾਤਾਰ ਮਾਹਿਰਾਂ ਨਾਲ ਗੱਲਬਾਤ ਕਰ ਰਹੇ ਹਾਂ ਅਤੇ ਜੇ ਦਿੱਲੀ ਵਾਸੀਆਂ ਦੀ ਸੁਰੱਖਿਆ ਲਈ ਕਿਸੇ ਪਾਬੰਦੀ ਦੀ ਲੋੜ ਪਈ ਤਾਂ ਅਜਿਹਾ ਕੀਤਾ ਜਾਵੇਗਾ।” ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ, ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਮੈਂ ਆਕਸੀਜਨ ਸਪਲਾਈ, ਬੈੱਡ ਅਤੇ ਦਵਾਈਆਂ ਨੂੰ ਲੈ ਕੇ ਕਈ ਸਮੀਖਿਆ ਮੀਟਿੰਗਾਂ ਕੀਤੀਆਂ ਹਨ। ਅਸੀਂ ਨਹੀਂ ਚਾਹੁੰਦੇ ਕਿ ਦਿੱਲੀ ਵਿੱਚ ਓਮੀਕਰੋਨ ਦਾ ਸੰਕਟ ਹੋਵੇ।

Leave a Reply

Your email address will not be published.