ਔਰਤਾਂ ਦੇ ਮੁਫ਼ਤ ਬੱਸ ਸਫ਼ਰ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਦਾ ਵੱਡਾ ਬਿਆਨ
By
Posted on

ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਹੈ, ਇੰਨਾ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਕੀਤਾ।

ਭੁੱਲਰ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ 1 ਜੂਨ ਤੋਂ ਬੰਦ ਕੀਤੀ ਜਾ ਰਹੀ ਹੈ। ਜਦ ਕਿ ਸਰਕਾਰ ਵਲੋਂ ਇਸ ਤਰ੍ਹਾਂ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਗਲਤ ਅਫਵਾਹਾਂ ਫੈਲਾਉਂਦੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
