Punjab

ਕਣਕ ਮੰਗਣ ਆਏ ਬਾਬੇ ਨੂੰ ਨੌਜਵਾਨ ਨੇ ਸੁਣਾਈਆਂ ਖਰੀਆਂ ਖਰੀਆਂ, ਕਣਕ ਦੇਣ ਤੋਂ ਕੀਤਾ ਸਾਫ਼ ਇਨਕਾਰ

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਲੱਖਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡੱਟੇ ਬੈਠੇ ਹਨ। ਪਹਿਲਾਂ ਠੰਡ ਅਤੇ ਹੁਣ ਗਰਮੀ ‘ਚ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਨਜ਼ਰ ਆ ਰਹੇ ਹਨ। ਸੰਘਰਸ਼ ਦੇ ਪਹਿਲੇ ਦਿਨ ਤੋਂ ਕਿਸਾਨਾਂ ਨੂੰ ਹਰ ਵਰਗ ਦੇ ਲੋਕਾਂ ਦਾ ਸਾਥ ਮਿਲ ਰਿਹਾ ਹੈ।

ਅਜਿਹੇ ‘ਚ ਇੱਕ ਨੌਜਵਾਨ ਵੱਲੋਂ ਪਿੰਡ ਭੈਣੀਚੂੜ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ ਜਿਸ ਵਿੱਚ ਨੌਜਵਾਨ ਪਿੰਡ ‘ਚ ਕਣਕ ਮੰਗਣ ਆਏ ਬਾਬਿਆਂ ਨੂੰ ਖਰੀਆਂ ਖਰੀਆਂ ਸੁਣਾਉਂਦਾ ਨਜ਼ਰ ਆ ਰਿਹਾ ਅਤੇ ਉਹਨਾਂ ਨੂੰ ਸਵਾਲ ਕਰ ਰਿਹਾ ਹੈ ਕਿ ਕੀ ਉਹਨਾਂ ਨੇ ਦਿੱਲੀ ਮੋਰਚੇ ‘ਚ ਹਿੱਸਾ ਲਿਆ ਹੈ।

ਇਸ ਦੇ ਨਾਲ ਹੀ ਕਣਕ ਮੰਗਣ ਆਏ ਬਾਬੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹਨਾਂ ਵੱਲੋਂ ਭੰਡਾਰਾ ਕੀਤਾ ਜਾਂਦਾ ਹੈ ਜਿਸ ਲਈ ਉਹ ਪਿੰਡ ‘ਚੋ ਕਣਕ ਇਕੱਠੀ ਕਰਨ ਆਏ ਹਨ। ਦੱਸ ਦਈਏ ਕਿ ਦਿੱਲੀ ‘ਚ ਚੱਲ ਰਹੇ ਕਿਸਾਨ ਸੰਘਰਸ਼ ਨੂੰ ਕਰੀਬ 5 ਮਹੀਨੇ ਪੂਰੇ ਹੋਣ ਵਾਲੇ ਹਨ।

ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕਰ ਰਹੇ ਹਨ। ਅਜਿਹੇ ‘ਚ ਜਿੱਥੇ ਕਿਸਾਨਾਂ ਨੂੰ ਹਰ ਵਰਗ ਦੇ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਉੱਥੇ ਹੀ ਪੰਜਾਬੀ ਕਲਾਕਾਰ, ਅਦਾਕਾਰ ਵੀ ਕਿਸਾਨਾਂ ਦੇ ਹੱਕ ‘ਚ ਡੱਟੇ ਰਹਿਣ ਦੀ ਗੱਲ ਆਖ ਰਹੇ ਹਨ। ਪਰ ਦੂਜੇ ਪਾਸੇ ਕਿਸਾਨਾਂ ਵੱਲੋਂ ਕੁੱਝ ਉਹਨਾਂ ਲੋਕਾਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਜੋ ਲੋਕ ਉਹਨਾਂ ਦਾ ਸਾਥ ਨਹੀਂ ਦੇ ਰਹੇ।

Click to comment

Leave a Reply

Your email address will not be published. Required fields are marked *

Most Popular

To Top