News

ਕਪੂਰਥਲਾ ’ਚ ਦਹਿਸ਼ਤ ਦਾ ਮਾਹੌਲ, ਕਬੱਡੀ ਮੈਚ ਦੌਰਾਨ ਬੂਟ ਪਿੰਡ ‘ਚ ਚੱਲੀਆਂ ਗੋਲੀਆਂ

ਕਪੂਰਥਲਾ ਦੇ ਪਿੰਡ ਬੂਟ ਵਿਖੇ ਫਿਰ ਵੱਡੀ ਘਟਨਾ ਵਾਪਰੀ ਹੈ। ਇੱਥੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਕਬੱਡੀ ਮੈਚ ਦੌਰਾਨ ਗੋਲੀਆਂ ਚੱਲੀਆਂ। ਇਸ ਫਾਇਰਿੰਗ ਦੌਰਾਨ 2 ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਹਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ।

Firing on Shiv Sena functionary in Vikhroli, admitted to Godrej Hospital

ਮਿਲੀ ਜਾਣਕਾਰੀ ਮੁਤਾਬਕ ਪਿੰਡ ਬੂਟ ਵਿੱਚ ਧਾਰਮਿਕ ਮੇਲੇ ਦੌਰਾਨ ਕਬੱਡੀ ਦਾ ਮੈਚ ਚੱਲ ਰਿਹਾ ਸੀ। ਅਮਨਦੀਪ ਸਿੰਘ ਪੁੱਤਰ ਲਹਿੰਬਰ ਸਿੰਘ ਵਾਸੀ ਪਿੰਡ ਤਲਵਣ, ਜਲੰਧਰ ਅਤੇ ਵਿਸਾਖਾ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਸ਼ੁਰੂ ਹੋ ਗਈ। ਇਸ ਤੋਂ ਬਾਅਦ ਅਮਨਦੀਪ ਸਿੰਘ ਦੇ ਨਾਲ ਉਸ ਦੇ ਸਾਥੀਆਂ ਨੇ ਵਿਸਾਖਾ ਸਿੰਘ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਸ ਦੌਰਾਨ ਅਮਨਦੀਪ ਸਿੰਘ ਨੂੰ ਵੀ ਗੋਲੀ ਲੱਗ ਗਈ, ਜਿਸ ਕਾਰਨ ਦੋਵੇਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਉਹਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕੀਤਾ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਪੀ ਹੈਡ ਕੁਆਰਟਰ ਜਸਬੀਰ ਸਿੰਘ, ਐਸਐਚਏ ਸਿਟੀ ਸੁਰਜੀਤ ਸਿੰਘ ਅਤੇ ਪੀਪੀਆਰ ਦੀਆਂ ਟੀਮਾਂ ਮੌਕੇ ਤੇ ਪੁੱਜੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।

Click to comment

Leave a Reply

Your email address will not be published.

Most Popular

To Top