ਕਬੱਡੀ ਖਿਡਾਰੀ ਸੰਦੀਪ ਦੇ ਪਰਿਵਾਰ ਨੂੰ ਮਿਲੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਇਕ ਦੂਜੇ ਦਾ ਦੁੱਖ ਕੀਤਾ ਸਾਂਝਾ

 ਕਬੱਡੀ ਖਿਡਾਰੀ ਸੰਦੀਪ ਦੇ ਪਰਿਵਾਰ ਨੂੰ ਮਿਲੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਇਕ ਦੂਜੇ ਦਾ ਦੁੱਖ ਕੀਤਾ ਸਾਂਝਾ

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 3 ਦਿਨਾਂ ਤੋਂ ਯੂਕੇ ਪਹੁੰਚੇ ਹੋਏ ਹਨ। ਉੱਥੇ ਉਹ ਲਗਾਤਾਰ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨਾਲ ਮੁਲਕਾਤਾਂ ਕਰ ਰਹੇ ਹਨ। ਇਸ ਦੌਰਾਨ ਉਹ ਯੂਕੇ ਵਿੱਚ ਵਸੇ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ ਨੂੰ ਮਿਲੇ।

Image

ਰੁਪਿੰਦਰ ਕੌਰ ਵੀ ਆਪਣੇ ਪਤੀ ਨੂੰ ਇਨਸਾਫ਼ ਦਿਵਾਉਣ ਲਈ ਘਾਲਣਾ ਘਾਲ ਰਹੀ ਹੈ। ਦੱਸ ਦਈਏ ਕਿ ਯੂਕੇ ‘ਚ ਸਿੱਧੂ ਮੂਸੇਵਾਲਾ ਦੇ ਫ਼ੈਨਜ ਵੱਲੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ, ਜੋ ਯੂਕੇ ਦੀ ਸੰਸਦ ਦੇ ਬਾਹਰੋਂ ਲੰਘੇਗੀ। ਬਲਕੌਰ ਸਿੰਘ ਅਤੇ ਚਰਨ ਕੌਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਵਿਦੇਸ਼ ਗਏ ਹਨ।

Image

ਇਸ ਦੌਰਾਨ ਉਹ ਲਗਾਤਾਰ ਸਿੱਧੂ ਮੂਸੇਵਾਲਾ ਦੇ ਫੈਨਜ਼ ਨੂੰ ਮਿਲ ਰਹੇ ਹਨ। ਇਸ ਦੌਰਾਨ ਉਹ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ ਨੂੰ ਵੀ ਮਿਲੇ ਹਨ। ਉਨ੍ਹਾਂ ਰੁਪਿੰਦਰ ਕੌਰ ਨੂੰ ਹਿੰਮਤ ਨਾਲ ਇਨਸਾਫ਼ ਲਈ ਲੜਦੇ ਰਹਿਣ ਲਈ ਕਿਹਾ ਹੈ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਪਿੱਛੇ ਗੈਂਗਸਟਰਾਂ ਦਾ ਹੱਥ ਹੈ।

ਨਕੋਦਰ ‘ਚ ਕਬੱਡੀ ਮੈਚ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੋਵੇਂ ਪਰਿਵਾਰ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਇਹੀ ਕਾਰਨ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਰੁਪਿੰਦਰ ਕੌਰ ਸੰਧੂ ਦੇ ਯੂ.ਕੇ ਸਥਿਤ ਘਰ ਪਹੁੰਚੇ।

ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਸ਼ਾਮ 6 ਵਜੇ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ।

Leave a Reply

Your email address will not be published.