News

ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ ‘ਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਧੂ ਉਰਫ ਸੰਦੀਪ ਨੰਗਲ ਅੰਬੀਆਂ ਦੇ ਕਤਲ ਦਾ ਮਾਮਲਾ ਲਗਾਤਾਰ ਚਰਚਾਵਾਂ ਵਿੱਚ ਹੈ। ਜਲੰਧਰ ਦੇ ਪਿੰਡ ਮੱਲੀਆਂ ਵਿੱਚ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਦਾ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਸੀ। ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ਵਿੱਚ ਹੁਣ ਵੱਡੀ ਅਪਡੇਟ ਆਈ ਹੈ।

Kabaddi Player Killed | On Camera, Kabaddi Player Shot Dead In Punjab  During Tournament

ਜਲੰਧਰ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੌਜੀ ਨਾਮ ਦੇ ਮੁਲਜ਼ਮ ਨੂੰ ਉੱਤਰਾਖੰਡ ਦੇ ਰੁਦਰਪੁਰ ਤੋਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਹੁਣ ਤ 6 ਤੋਂ ਵੱਦ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਦੇ ਕਤਲ ਸਮੇਂ ਮੌਕੇ ਤੇ ਮੌਜੂਦ ਯਾਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਮੁਤਾਬਕ ਸ਼ੂਟਰਾਂ ਨੂੰ ਮੌਕੇ ਤੋਂ ਭਜਾਉਣ ਅਤੇ ਲੁਕਣ ਲਈ ਜਗ੍ਹਾ ਦਿਵਾਉਣ, ਪਿਸਤੌਲ ਅਤੇ ਰੌਂਦ ਮੁਹੱਈਆ ਕਰਵਾਉਣ ਵਿੱਚ ਯਾਦਵਿੰਦਰ ਨੇ ਮਦਦ ਕੀਤੀ ਸੀ। ਨਕੋਦਰ ਦੇ ਪਿੰਡ ਮੱਲੀਆਂ ਵਿਖੇ ਕਬੱਡੀ ਕੱਪ ਟੂਰਨਾਮੈਂਟ ਦੌਰਾਨ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀ ਮਾਰ ਦਿੱਤੀ ਸੀ।

Click to comment

Leave a Reply

Your email address will not be published.

Most Popular

To Top