News

ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਭਾਰਤ ਸਰਕਾਰ ਦਾ ਜਵਾਬ, ‘ਅਜੇ ਨਹੀਂ ਖੁੱਲ੍ਹੇਗਾ ਲਾਂਘਾ’

ਪਾਕਿਸਤਾਨ ਨੇ ਮੰਗਲਵਾਰ ਨੂੰ ਭਾਰਤ ਤੋਂ ਆਪਣੇ ਵੱਲੋਂ ਕਰਤਾਰਪੁਰ ਲਾਂਘਾ ਫਿਰ ਤੋਂ ਖੋਲ੍ਹਣ ਅਤੇ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਤੇ ਗੁਰਦੁਆਰਿਆਂ ਵਿੱਚ ਜਾਣ ਦੀ ਅਪੀਲ ਕੀਤੀ ਸੀ। ਇਸ ਨੂੰ ਲੈ ਕੇ ਭਾਰਤ ਸਰਕਾਰ ਨੇ ਆਪਣਾ ਰੁਖ ਸਾਫ਼ ਕੀਤਾ ਹੈ। ਭਾਰਤ ਸਰਕਾਰ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਅਜੇ ਨਹੀਂ ਖੋਲ੍ਹਿਆ ਜਾਵੇਗਾ।

Highest Turnout Of Pilgrims On Sunday Since Kartarpur Corridor Opening

ਗੁਰਪੁਰਬ ਮੌਕੇ 1500 ਸ਼ਰਧਾਲੂਆਂ ਦਾ ਜੱਥਾ 17-26 ਨਵੰਬਰ ਤੱਕ ਪਾਕਿਸਤਾਨ ਦੀ ਯਾਤਰਾ ਕਰੇਗਾ, ਪਰ ਇਹ ਯਾਤਰਾ ਵਾਹਘਾ ਅਟਾਰੀ ਚੈਕ ਪੁਆਇੰਟ ਰਾਹੀਂ ਹੋਵੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ, ‘ਇਹ ਜੱਥਾ ਗੁਰਦੁਆਰਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਦੇਹਰਾ ਸਾਹਿਬ, ਕਰਤਾਰਪੁਰ ਸਾਹਿਬ ਸਮੇਤ 6 ਸਥਾਨਾਂ ਤੇ ਜਾਵੇਗਾ। ਇਹ ਯਾਤਰਾ 1974 ਦੇ ਤੀਰਥ ਯਾਤਰਾ ਪ੍ਰੋਟੋਕਾਲ ਤਹਿਤ ਹੋ ਰਹੀ ਹੈ।’

ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਦੀਆਂ ਕਈ ਸਿਆਸੀ ਧਿਰਾਂ ਦੇ ਨੇਤਾਵਾਂ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਮੰਗ ਕੀਤੀ ਗਈ ਹੈ। ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਵੀ ਵਿਸ਼ੇਸ਼ ਤੌਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ।

Click to comment

Leave a Reply

Your email address will not be published.

Most Popular

To Top