News

ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਸਰਕਾਰ ਨੇ 16 ਮਾਰਚ 2020 ਨੂੰ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਸੀ।

Coronavirus Lockdown: Pakistan reopens Kartarpur Corridor, but no visitor  from India | Deccan Herald

ਪਾਕਿਸਤਾਨ ਸਰਕਾਰ ਨੇ ਕੁੱਝ ਮਹੀਨੇ ਪਹਿਲਾਂ ਲਾਂਘਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਸੀ ਪਰ ਭਾਰਤ ਸਰਕਾਰ ਨੇ ਅਜੇ ਤਕ ਲਾਂਘਾ ਖੋਲ੍ਹਣ ਦਾ ਯਤਨ ਨਹੀਂ ਕੀਤਾ। ਉਹਨਾਂ ਕਿਹਾ ਕਿ ਜਦੋਂ ਦੇਸ਼ ਵਿੱਚ ਸਾਰੇ ਧਾਰਮਿਕ ਅਸਥਾਨ ਖੁੱਲ੍ਹ ਗਏ ਹਨ ਤਾਂ ਦੇਸ਼ ਦੇ ਲੋਕ ਆਪੋ ਅਪਣੇ ਧਰਮਾਂ ਅਨੁਸਾਰ ਅਪਣੇ ਤਿੱਥ ਤਿਉਹਾਰ ਮਨਾ ਰਹੇ ਹਨ ਤਾਂ ਕਰਤਾਰਪੁਰ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ। ਕੇਂਦਰ ਸਰਕਾਰ ਨੂੰ ਇਸ ਤੇ ਜਲਦ ਤੋਂ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ।  

ਦਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਦੇਸ਼ ਦੇ ਸਾਰੇ ਧਾਰਮਿਕ ਅਸਥਾਨ ਬੰਦ ਕਰ ਦਿੱਤੇ ਗਏ ਹਨ। ਸੰਗਤਾਂ ਨੂੰ ਕਿਸੇ ਵੀ ਧਾਰਮਿਕ ਪ੍ਰੋਗਰਾਮ ਕਰਾਉਣ ਦੀ ਮਨਾਹੀ ਕੀਤੀ ਗਈ ਸੀ। ਇਸ ਤੋਂ ਬਾਅਦ ਸਰਕਾਰ ਨੇ ਫ਼ੈਸਲਾ ਕੀਤਾ ਸੀ ਕਿ ਗੁਰੂ ਧਾਮਾਂ ਅਤੇ ਹੋਰਨਾਂ ਧਾਰਮਿਕ ਅਸਥਾਨਾਂ ਨੂੰ ਖੋਲ੍ਹ ਦਿੱਤਾ ਜਾਵੇ। ਹੋਰ ਸਾਰੇ ਧਾਰਮਿਕ ਅਸਥਾਨ ਖੋਲ੍ਹ ਦਿੱਤੇ ਗਏ ਹਨ ਪਰ ਕਰਤਾਰਪੁਰ ਸਾਹਿਬ ਲਾਂਘਾ ਅਜੇ ਤੱਕ ਬੰਦ ਪਿਆ ਹੈ।

Click to comment

Leave a Reply

Your email address will not be published. Required fields are marked *

Most Popular

To Top