News

ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਵੱਡੀ ਖੁਸ਼ਖ਼ਬਰੀ, ਪਾਕਿਸਤਾਨ ਨੇ ਖੋਲ੍ਹਿਆ ਕਰਤਾਰਪੁਰ ਲਾਂਘਾ

ਕੋਰੋਨਾ ਵਾਇਰਸ ਕਾਰਨ ਪੂਰੇ ਭਾਰਤ ਵਿੱਚ ਸਾਰੇ ਕਾਰੋਬਾਰਾਂ ਦੇ ਨਾਲ ਨਾਲ ਧਾਰਮਿਕ ਸਥਾਨਾਂ ਨੂੰ ਵੀ ਤਾਲਾ ਲਗਾ ਦਿੱਤਾ ਗਿਆ ਸੀ। ਪਾਕਿਸਤਾਨ ਵਿੱਚ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਵਿੱਚ ਵੀ ਸ਼ਰਧਾਲੂਆਂ ਦੇ ਆਉਣ ਤੇ ਪਾਬੰਦੀ ਲਗਾ ਦਿੱਤੀ ਗਈ ਸੀ।

ਪਰ ਹੁਣ ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਸੰਗਤਾਂ ਲਈ ਖੋਲ੍ਹ ਦਿੱਤਾ ਹੈ।  ਦੇਸ਼ ਵਿਦੇਸ਼ ਦੇ ਸ਼ਰਧਾਲੂ ਹੁਣ ਕਰਤਾਰਪੁਰ ਸਾਹਿਬ ‘ਚ ਦਰਸ਼ਨ ਕਰ ਸਕਦੇ ਹਨ। ਦੱਸ ਦਈਏ ਕਿ ਕੋਰੋਨਾਵਾਇਰਸ ਕਾਰਨ ਗੁਰਦੁਆਰਾ ਸਾਹਿਬ ਬੰਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਇਸ ਸਾਲ ਪਵੇਗੀ ਕੜਾਕੇ ਦੀ ਠੰਡ, 15 ਅਕਤੂਬਰ ਤੋਂ ਬਾਅਦ ਬਦਲੇਗਾ ਮੌਸਮ

ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਭਾਰਤ ਨਾਲ ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਫਿਲਹਾਲ ਕਰਤਾਰਪੁਰ ਲਾਂਘਾ ਬੰਦ ਰੱਖਣ ਦਾ ਫੈਸਲਾ ਲਿਆ ਹੈ। ਕੋਰੋਨਾ ਵਾਇਰਸ ਕਾਰਨ ਮਾਰਚ, 2020 ਨੂੰ ਬੰਦ ਨੂੰ ਲਾਂਘਾ ਬੰਦ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਨਾਲ ਜੁੜੀ ਵੱਡੀ ਖ਼ਬਰ, ਉਪ ਮੁੱਖ ਮੰਤਰੀ ਜਾਂ ਸੂਬਾ ਪ੍ਰਧਾਨ ਬਣਾਉਣ ਬਾਰੇ ਵਿਚਾਰ: ਸੂਤਰ

ਦਸ ਦਈਏ ਕਿ ਪਿਛਲੇ ਮਹੀਨੇ ਪਾਕਿਸਤਾਨ ਵੱਲੋਂ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ ਪਰ ਭਾਰਤ ਨੇ ਇਸ ਸਬੰਧੀ ਅਪਣੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਸੀ।   

Click to comment

Leave a Reply

Your email address will not be published. Required fields are marked *

Most Popular

To Top