ਕਸਟਮ ਵਿਭਾਗ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਭਾਰੀ ਵਿਦੇਸ਼ੀ ਕਰੰਸੀ ਸਮੇਤ ਔਰਤ ਨੂੰ ਕੀਤਾ ਕਾਬੂ

ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਤੋਂ ਦੁਬਾਈ ਰਵਾਨਾ ਹੋਣ ਸਮੇਂ ਇੱਕ ਔਰਤ ਨੂੰ ਵੱਡੀ ਵਿਦੇਸ਼ ਕਰੰਸੀ ਸਮੇਤ ਕਾਬੂ ਕੀਤਾ ਗਿਆ ਹੈ। ਇਹ ਔਰਤ ਏਅਰ ਇੰਡੀਆ ਦੀ ਉਡਾਣ ਰਾਹੀਂ ਅੰਮ੍ਰਿਤਸਰ ਤੋਂ ਦੁਬਾਈ ਜਾਣ ਦੀ ਤਿਆਰੀ ਵਿੱਚ ਸੀ, ਜਦੋਂ ਕਿ ਕਸਟਮ ਵਿਭਾਗ ਦੇ ਕਰਮਚਾਰੀਆਂ ਨੂੰ ਉਸ ਤੇ ਸ਼ੱਕ ਹੋ ਗਿਆ।
ਵਿਭਾਗ ਦੇ ਮੁਲਾਜ਼ਮਾਂ ਨੇ ਔਰਤ ਤੋਂ 18 ਲੱਖ, 18 ਹਜ਼ਾਰ ਰੁਪਏ ਦੀ ਵਿਦੇਸ਼ ਕਰੰਸੀ ਬਰਾਮਦ ਕੀਤੀ ਹੈ। ਔਰਤ ਤੋਂ ਵਿਭਾਗ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।