ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੇ 5 ਸੁਰੱਖਿਆ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ!

 ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੇ 5 ਸੁਰੱਖਿਆ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ!

ਸੋਸ਼ਲ ਮੀਡੀਆ ਤੇ ਆਪਣੀ ਬਿਆਨਬਾਜ਼ੀ ਨੂੰ ਲੈ ਕੇ ਚਰਚਾ ਵਿੱਚ ਰਹਿਣ ਵਾਲੇ ਕਾਂਗਰਸੀ ਲੀਡਰ ਗੁਰਸਿਮਰਨ ਸਿੰਘ ਮੰਡ ਦੇ 5 ਸੁਰੱਖਿਆ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਪੁਲਿਸ ਕਮਿਸ਼ਨਰ ਨੇ ਡਿਊਟੀ ਵਿੱਚ ਕੋਤਾਹੀ ਵਰਤਣ ਤੇ ਉਹਨਾਂ ਨੂੰ ਮੁਅੱਤਲ ਕੀਤਾ ਹੈ। ਇਸ ਤੋਂ ਪਹਿਲਾਂ ਉਹਨਾਂ ਕੋਲ 10 ਸੁਰੱਖਿਆ ਮੁਲਾਜ਼ਮ ਮੌਜੂਦ ਸਨ। ਪਰ ਅਜੇ ਤੱਕ ਇਸ ਮਾਮਲੇ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਪਰ ਗੁਰਸਿਮਰਨ ਸਿੰਘ ਮੰਡ ਨੇ ਕਿਹਾ ਕਿ ਹੁਣ ਉਹਨਾਂ ਕੋਲ 10 ਦੀ ਥਾਂ ਸਿਰਫ 5 ਸੁਰੱਖਿਆ ਮੁਲਾਜ਼ਮ ਹੀ ਰਹਿ ਗਏ ਹਨ।

122 ex-ministers, MLAs stripped of security cover in Punjab - Hindustan  Times

ਮੁਅੱਤਲ ਕੀਤੇ ਗਏ ਮੁਲਾਜ਼ਮਾਂ ਦੀ ਥਾਂ ਨਵੇਂ ਮੁਲਾਜ਼ਮ ਨਹੀਂ ਲਾਏ ਗਏ। ਦੱਸ ਦਈਏ ਕਿ ਮੰਡ ਵੱਲੋਂ ਲਗਾਤਾਰ ਕੱਟੜਪੰਥੀਆਂ ਖਿਲਾਫ਼ ਬਿਆਨਬਾਜ਼ੀ ਕਰ ਰਹੇ ਸਨ। ਇਸ ਦੇ ਲਈ ਉਹਨਾਂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ ਪਰ ਹਿੰਦੂ ਲੀਡਰ ਸੂਰੀ ਦੇ ਕਤਲ ਤੋਂ ਬਾਅਦ ਪਾਕਿਸਤਾਨ ਵਿੱਚ ਬੈਠੇ ਗੋਪਾਲ ਚਾਵਲਾ ਨੇ ਇੱਕ ਵੀਡੀਓ ਜਾਰੀ ਕਰਕੇ ਮੰਡ ਅਤੇ ਅਰੋੜਾ ਨੂੰ ਧਮਕੀ ਦਿੱਤੀ ਸੀ ਕਿ ਹੁਣ ਉਹਨਾਂ ਦੀ ਵਾਰੀ ਹੈ।

ਇਸ ਲਈ ਉਸ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਉਸ ਨੂੰ ਬੁਲੇਟ ਪਰੂਫ ਜੈਕੇਟ ਵੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਹਨਾਂ ਨੇ ਸੁਰੱਖਿਆ ਮੁਲਾਜ਼ਮਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਸੀ। ਗੁਰਸਿਮਰਨ ਸਿੰਘ ਮੰਡ ਦਾ ਕਹਿਣਾ ਹੈ ਕਿ ਸੂਰੀ ਦੀ ਮੌਤ ਤੋਂ ਬਾਅਦ ਉਹਨਾਂ ਨੂੰ ਲਗਾਤਾਰ ਵੱਖ-ਵੱਖ ਨੰਬਰਾਂ ਤੋਂ ਅਤੇ ਗੋਲਡੀ ਬਰਾੜ ਦੇ ਨਾਂ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਇਸ ਸਬੰਧੀ ਉਹਨਾਂ ਨੇ ਡੀਜੀਪੀ ਅਤੇ ਸੀਪੀ ਨੂੰ ਸ਼ਿਕਾਇਤ ਵੀ ਦਿੱਤੀ ਹੈ ਪਰ ਉਹਨਾਂ ਦੀ ਸੁਰੱਖਿਆ ਵਿੱਚ ਮੌਜੂਦ ਸੁਰੱਖਿਆ ਮੁਲਾਜ਼ਮ ਅਲਰਟ ਰਹਿਣ ਦੀ ਬਜਾਏ ਬਿਨਾਂ ਦੱਸੇ ਇੱਧਰ-ਉੱਧਰ ਚਲੇ ਜਾਂਦੇ ਹਨ। ਇਸ ਲਈ ਉਸ ਨੇ ਇਸ ਸ਼ਇਕਾਇਤ ਪੁਲਿਸ ਕਮਿਸ਼ਨਰ ਨੂੰ ਦੱਸੀ।

Leave a Reply

Your email address will not be published.