ਕਾਂਗਰਸੀ ਆਗੂ ਦਲਜੀਤ ਗਰੇਵਾਲ ਨੇ ਫੜ੍ਹਿਆ ‘ਆਪ’ ਦਾ ਝਾੜੂ

ਕਾਂਗਰਸੀ ਕਮੇਟੀ ਦੇ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਗਰੇਵਾਲ ਅੱਜ ਅਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ‘ਆਪ’ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੁਝ ਹੋਰ ‘ਆਪ’ ਲੀਡਰਾਂ ਨੇ ਕੁਝ ਹੋਰ ਆਪ ਲੀਡਰਾਂ ਨੇ ਚੰਡੀਗੜ੍ਹ ਵਿਖੇ ਦਲਜੀਤ ਸਿੰਘ ਗਰੇਵਾਲ ਤੇ ਉਹਨਾਂ ਦੇ ਸਾਥੀਆਂ ਦਾ ਰਸਮੀ ਤੌਰ ਤੇ ਸਵਾਗਤ ਕੀਤਾ ਹੈ।

ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹੋਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਹਨਾਂ ਕਿਹਾ ਕਿ ਦਲਜੀਤ ਸਿੰਘ ਗਰੇਵਾਲ ਲੁਧਿਆਣਾ ਜ਼ਿਲ੍ਹੇ ਦੀ ਜਾਣੀ ਪਹਿਚਾਣੀ ਸ਼ਖ਼ਸ਼ੀਅਤ ਹੈ।
ਗਰੇਵਾਲ ਲੰਮਾ ਸਮਾਂ ਲੁਧਿਆਣਾ ਨਗਰ ਨਿਗਮ ਦੇ ਕੌਂਸਲਰ ਰਹੇ ਹਨ ਅਤੇ ਉਹਨਾਂ ਦੀ ਪਤਨੀ ਬਲਵਿੰਦਰ ਕੌਰ ਗਰੇਵਾਲ ਵੀ ਕੌਂਸਲਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਦੱਸ ਦਈਏ ਕਿ ਆਪ ਵੱਲੋਂ ਹਲਕਾ ਇੰਚਾਰਜਾਂ ਦੀਆਂ ਸੂਚੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ। ਆਪ ਵੱਲੋਂ ਪੰਜਾਬ ਵਿਧਾਨ ਸਭਾ 2022 ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
