News

ਕਾਂਗਰਸੀ ਲੀਡਰਾਂ ਨੇ ਮੁੱਖ ਮੰਤਰੀ ਨੂੰ ਮੁਕੰਮਲ ਲਾਕਡਾਊਨ ਦੀ ਦਿੱਤੀ ਸਲਾਹ

ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ਮਿੰਨੀ ਲਾਕਡਾਊਨ ਵੀ ਲਾਇਆ ਹੋਇਆ ਹੈ। ਇਸ ਲਾਕਡਾਊਨ ਵਿੱਚ ਕੇਵਲ ਉਹੀ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੈ ਜੋ ਜ਼ਰੂਰੀ ਵਸਤੂਆਂ ਦੇ ਘੇਰੇ ਵਿੱਚ ਆਉਂਦੀਆਂ ਹਨ।

Covid-19: Punjab govt orders weekend lockdown, extends night curfew by two  hours - India News

ਪਰ ਹੁਣ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਜ਼ੋਰ ਪਾਇਆ ਹੈ ਕਿ ਉਹ ਪੰਜਾਬ ਵਿੱਚ ਪੂਰਨ ਲਾਕਡਾਊਨ ਲਾਉਣ। ਹਾਲਾਤ ਨੂੰ ਵੇਖਦੇ ਹੋਏ ਹੋਰ ਰਾਜਾਂ ਦੀ ਤਰਜ਼ ’ਤੇ ਘੱਟੋ-ਘੱਟ  15 ਦਿਨਾਂ ਦਾ ਲਾਕਡਾਊਨ ਲਾਇਆ ਜਾਵੇ। ਵਰਚੁਅਲ ਬੈਠਕ ਦੌਰਾਨ ਸੰਸਦ ਦੇ ਦੋਵਾਂ ਸਦਨਾਂ ਦੇ ਸੰਸਦ ਮੈਂਬਰਾਂ ਨੇ ਕਿਹਾ ਕਿ ਦੁਕਾਨਾਂ ਮੁੜ ਤੈਅ ਸਮੇਂ ਤੇ ਖੋਲ੍ਹੇ ਜਾਣ ਨਾਲੋਂ ਜ਼ਿੰਦਗੀ ਵਧੇਰੇ ਮਹੱਤਵਪੂਰਨ ਹੈ।

ਕਾਂਗਰਸੀ ਲੀਡਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਖਾਤਮਾ ਕਰਨ ਲਈ ਲਾਕਡਾਊਨ ਲਾਉਣ ਦੀ ਜ਼ਰੂਰਤ ਹੈ। ਇਸ ਬੈਠਕ ਵਿੱਚ ਸ਼ਮਸ਼ੇਰ ਸਿੰਘ ਦੂਲੋ, ਗੁਰਜੀਤ ਸਿੰਘ ਔਜਲਾ, ਪ੍ਰਤਾਪ ਸਿੰਘ ਬਾਜਵਾ, ਮਨੀਸ਼ ਤਿਵਾੜੀ, ਡਾ. ਅਮਰ ਸਿੰਘ ਤੇ ਪ੍ਰਨੀਤ ਕੌਰ ਸ਼ਾਮਲ ਸਨ। ਰਾਜ ਸਭਾ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਦੇ ਨਕਸ਼ੇ ਕਦਮਾਂ ਤੇ ਕੇਂਦਰ ਸਰਕਾਰ ਤੋਂ ਆਕਸੀਜਨ ਦੀ ਸਪਲਾਈ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜਾਣ ਦੀ ਸਲਾਹ ਵੀ ਦਿੱਤੀ।

ਉਹਨਾਂ ਕਿਹਾ ਕਿ 25 ਬਿਸਤਰਿਆਂ ਵਾਲੇ ਪ੍ਰਾਈਵੇਟ ਹਸਪਤਾਲਾਂ ਅਤੇ 50 ਸਰਕਾਰੀ ਹਸਪਤਾਲਾਂ ਵਿੱਚ ਆਕਸੀਜਨ ਪਲਾਂਟ ਲਾਜ਼ਮੀ ਹੋਣ। ਪ੍ਰਤਾਪ ਬਾਜਵਾ ਨੇ ਬਟਾਲਾ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਸਰਕਾਰੀ ਹਸਪਤਾਲਾਂ ਲਈ ਆਕਸੀਜਨ ਪਲਾਂਟ ਲਵਾਉਣ ਵਾਸਤੇ ਢਾਈ ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਉੱਥੇ ਹੀ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਕੈਪਟਨ ਨੂੰ ਅਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਅਗਵਾਈ ਹੇਠ ਸੰਸਦ ਮੈਂਬਰਾਂ ਦੀ ਇੱਕ ਕਮੇਟੀ ਗਠਿਤ ਕਰਨ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਦੀਆਂ ਕੋਵਿਡ ਨਾਲ ਸਬੰਧਿਤ ਮੰਗਾਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਤੇ ਸਿਹਤ ਮੰਤਰੀ ਨਾਲ ਤਾਲਮੇਲ ਕੀਤਾ ਜਾ ਸਕੇ।

Click to comment

Leave a Reply

Your email address will not be published. Required fields are marked *

Most Popular

To Top