ਕਾਂਗਰਸੀ ਲੀਡਰ ਨਵਜੋਤ ਸਿੱਧੂ 26 ਜਨਵਰੀ ਨੂੰ ਇਸ ਸਮੇਂ ਹੋਣਗੇ ਰਿਹਾਅ! ਤਿਆਰੀਆਂ ਹੋਈਆਂ ਸ਼ੁਰੂ

 ਕਾਂਗਰਸੀ ਲੀਡਰ ਨਵਜੋਤ ਸਿੱਧੂ 26 ਜਨਵਰੀ ਨੂੰ ਇਸ ਸਮੇਂ ਹੋਣਗੇ ਰਿਹਾਅ! ਤਿਆਰੀਆਂ ਹੋਈਆਂ ਸ਼ੁਰੂ

ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਕੌਮੀ ਲੀਡਰ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਸਵਾ 12 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋ ਰਹੇ ਹਨ। ਨਵਜੋਤ ਸਿੰਘ ਸਿੱਧੂ ਦੇ ਖ਼ਾਸਮ-ਖ਼ਾਸ ਅਤੇ ਸਿਟੀ ਕਾਂਗਰਸ ਪਟਿਆਲਾ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੇ ਗੱਲਬਾਤ ਕਰਦਿਆਂ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੇ ਸਵਾਗਤ ਲਈ ਕਾਂਗਰਸ ਨੇ ਵੀ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ।

Navjot Singh Sidhu: Mercurial leader puts Congress on a sticky wicket | Deccan Herald

ਨਰਿੰਦਰ ਲਾਲੀ ਨੇ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ ਦੀ ਕਮਾਂਡ ਸੰਭਾਲੀ ਹੋਈ ਹੈ। ਲਾਲੀ ਦੇ ਗ੍ਰਹਿ ਵਿਖੇ ਹੀ ਸੀਨੀਅਰ ਕਾਂਗਰਸੀ ਲੀਡਰਾਂ ਦੀ ਮੀਟਿੰਗ ਹੋਈ ਹੈ। ਇਸ ਦੌਰਾਨ ਦੱਸਿਆ ਗਿਆ ਕਿ ਨਵਜੋਤ ਸਿੰਘ ਸਿੱਧੂ ਰਿਹਾਅ ਹੋਣ ਤੋਂ ਬਾਅਦ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਮੱਥਾ ਟੇਕਣਗੇ। ਖੰਡਾ ਚੌਂਕ ਰਾਹੀਂ ਹੁੰਦੇ ਹੋਏ ਵਾਇਆ ਲੀਲਾ ਭਵਨ ਬਾਰਾਂਦਰੀ ਨੇੜੇ ਸਥਿਤ ਆਪਣੀ ਰਿਹਾਇਸ਼ ’ਤੇ ਪੁੱਜਣਗੇ।

ਨਰਿੰਦਰ ਲਾਲੀ ਨੇ ਗੱਲਬਾਤ ਕਰਦਿਆਂ ਆਖਿਆ ਕਿ ਨਵਜੋਤ ਸਿੱਧੂ ਦਾ ਥਾਂ-ਥਾਂ ’ਤੇ ਫੁੱਲਾਂ ਦੀ ਬਰਸਾਤ ਕਰ ਕੇ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਕਾਂਗਰਸੀ ਨੇਤਾ ਪੱਬਾਂ-ਭਾਰ ਹੋਏ ਪਏ ਹਨ। 26 ਜਨਵਰੀ ਨੂੰ 11 ਵਜੇ ਲੀਲਾ ਭਵਨ ਚੌਂਕ ਵਿਖੇ ਇਕ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਕ ਵੱਡੇ ਜਲੂਸ ਦੀ ਸ਼ਕਲ ’ਚ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਲਿਜਾਇਆ ਜਾਵੇਗਾ।

ਨਵਜੋਤ ਸਿੰਘ ਸਿੱਧੂ ਦੁਪਹਿਰ ਸਮੇਂ ਆਪਣੀ ਰਿਹਾਇਸ਼ ’ਤੇ ਬਕਾਇਦਾ ਪ੍ਰੈੱਸ ਕਾਨਫਰੰਸ ਵੀ ਕਰਨਗੇ। ਇਸ ਸਬੰਧੀ ਵੀ ਤਿਆਰੀਆਂ ਆਰੰਭ ਕਰ ਲਈਆਂ ਗਈਆਂ ਹਨ। ਨਵਜੋਤ ਸਿੱਧੂ ਬਕਾਇਦਾ ਤੌਰ ’ਤੇ ਪੰਜਾਬ ਲਈ ਉਹ ਕੀ ਕਰਨਗੇ, ਕਿਸ ਤਰ੍ਹਾਂ ਦੀ ਪਲਾਨਿੰਗ ਨਾਲ ਮੁੜ ਪੰਜਾਬ ਦੀ ਰਾਜਸੀ ਪੀੜ ’ਚ ਉਤਰਨਗੇ, ਇਹ ਸਭ ਉਹ ਲੋਕਾਂ ਨਾਲ ਸਾਂਝਾ ਕਰਨਗੇ।

ਗਣਤੰਤਰ ਦਿਹਾੜੇ ’ਤੇ ਪੰਜਾਬ ਸਰਕਾਰ ਨੇ ਲਗਭਗ 52 ਕੈਦੀਆਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਚੰਗੇ ਆਚਰਣ ਸਦਕਾ ਰਿਹਾਅ ਕੀਤਾ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਇਸ ਸੂਚੀ ’ਚ ਸ਼ਾਮਲ ਹੈ। ਸਿੱਧੂ ਜਿਸ ਦਿਨ ਤੋਂ ਜੇਲ੍ਹ ਅੰਦਰ ਗਏ ਹਨ, ਉਨ੍ਹਾਂ ਨੇ ਕੋਈ ਵੀ ਛੁੱਟੀ ਵੀ ਨਹੀਂ ਲਈ। ਇਸ ਲਈ ਸਰਕਾਰ ਉਨ੍ਹਾਂ ਨੂੰ ਰਿਹਾਅ ਕਰਨ ਲਈ ਤਿਆਰ ਹੈ।

Leave a Reply

Your email address will not be published. Required fields are marked *