ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਗੰਨ ਕਲਚਰ ਨੂੰ ਮਿਲਿਆ ਬੇਲੋੜਾ ਹੁਲਾਰਾ: ‘ਆਪ’  

 ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਗੰਨ ਕਲਚਰ ਨੂੰ ਮਿਲਿਆ ਬੇਲੋੜਾ ਹੁਲਾਰਾ: ‘ਆਪ’  

ਆਮ ਆਦਮੀ ਪਾਰਟੀ ਨੇ ਹਥਿਆਰਾਂ ਦੇ ਲਾਇਸੈਂਸ ਦੀ ਸਮੀਖਿਆ ਕਰਨ ਅਤੇ ਗੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਆਪ ਪੰਜਾਬ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਤੋਂ ਹਥਿਆਰ ਵਾਪਸ ਲਏ ਜਾਣਗੇ ਅਤੇ ਪੰਜਾਬ ਚੋਂ ਹਾਨੀਕਾਰਕ ਗੰਨ ਕਲਚਰ ਨੂੰ ਖ਼ਤਮ ਕੀਤਾ ਜਾਵੇਗਾ।

ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ‘ਆਪ’  ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੀ ਬਾਦਲ ਅਤੇ ਕਾਂਗਰਸ ਸਰਕਾਰ ਨੇ ਵੱਡੀ ਗਿਣਤੀ ਵਿੱਚ ਗੈਰ-ਜ਼ਰੂਰੀ ਲੋਕਾਂ ਨੂੰ ਅਸਲੇ ਦੇ ਲਾਇਸੈਂਸ ਦਿੱਤੇ, ਜਿਸ ਨਾਲ ਪੰਜਾਬ ‘ਚ ਗੰਨ ਕਲਚਰ ਨੂੰ ਬੇਲੋੜਾ ਹੁਲਾਰਾ ਮਿਲਿਆ ਅਤੇ ਸਮਾਜ ਦਾ ਮਾਹੌਲ ਖ਼ਰਾਬ ਹੋਇਆ।

ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਅਜਿਹੀਆਂ ਕਈ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਵਿਆਹਾਂ ਵਰਗੇ ਸ਼ੁੱਭ ਪ੍ਰੋਗਰਾਮਾਂ ਵਿੱਚ ਹਥਿਆਰ ਦੇ ਪ੍ਰਦਰਸ਼ਨ ਨਾਲ ਲੋਕਾਂ ਦੀਆਂ ਕਈ ਕੀਮਤੀ ਜਾਨਾਂ ਚਲੀਆਂ ਗਈਆਂ। ਸਮੀਖਿਆ ਕਰਵਾਉਣ ਨਾਲ ਹੀ ਸਹੀ-ਗ਼ਲਤ ਦਾ ਪਤਾ ਲੱਗ ਸਕੇਗਾ ਅਤੇ ਸਿਰਫ਼ ਲੋੜਵੰਦ ਹੀ ਲਾਇਸੈਂਸ ਲੈ ਸਕਣਗੇ।

 

Leave a Reply

Your email address will not be published.