ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

ਕਾਂਗਰਸ ਦੀ ਸੂਚੀ ’ਚ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਗਾਇਬ, ਨਵਜੋਤ ਸਿੱਧੂ ਦਾ ਨਾਮ ਸ਼ਾਮਲ

ਪੰਜਾਬੀ ਲੋਕ · 18 October 2020
ਮੂਲ ਤਸਵੀਰ ਉਪਲਬਧ ਨਹੀਂ

ਕਾਂਗਰਸ ਹਾਈ ਕਮਾਂਡ ਨੇ ਮੱਧ ਪ੍ਰਦੇਸ਼ ਦੀਆਂ ਜ਼ਿਮਨੀ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਦੇ 30 ਆਗੂਆਂ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸੂਚੀ ‘ਚ ਜਗ੍ਹਾ ਨਹੀਂ ਮਿਲੀ ਹੈ।

  • ਮੂਲ ਤਸਵੀਰ ਸੰਭਾਲੀ ਨਹੀਂ ਗਈ

ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ਼ਾਇਬ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਬਿਹਾਰ ਚੋਣਾਂ ਵਿੱਚ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ 30 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ 11ਵੇਂ ਸਥਾਨ ‘ਤੇ ਸ਼ਾਮਲ ਕੀਤਾ ਗਿਆ।

ਜਦਕਿ ਨਵਜੋਤ ਸਿੰਘ ਸਿੱਧੂ, ਜੋ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਲਈ ਇੱਕ ਮਹੱਤਵਪੂਰਨ ਚਿਹਰਾ ਸੀ, ਉਨ੍ਹਾਂ ਨੂੰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ। ਰਾਹੁਲ ਗਾਂਧੀ ਦੀ ‘ਖੇਤੀ ਬਚਾਓ ਯਾਤਰਾ’ ਦੌਰਾਨ ਸਿੱਧੂ ਨੇ ਮੋਗਾ ਰੈਲੀ ‘ਚ ਆਪਣੀ ਹੀ ਸਰਕਾਰ ਦਾ ਘਿਰਾਓ ਕੀਤਾ ਸੀ।

ਉਸ ਸਮੇਂ ਰਾਜਨੀਤਿਕ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸੀ ਕਿ ਸ਼ਾਇਦ ਇਸੇ ਲਈ ਸਿੱਧੂ ਦਾ ਨਾਮ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚੋਂ ਗਾਇਬ ਸੀ। ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ।

ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੇ ਨਾਂ:

ਰਾਹੁਲ ਗਾਂਧੀ

ਪ੍ਰਿਯੰਕਾ ਗਾਂਧੀ

ਲਖਨ ਸਿੰਘ ਯਾਦਵ

ਗੋਵਿੰਦ ਸਿੰਘ

ਨਾਮਦੇਵ ਦਾਸ ਤਿਆਗੀ

ਆਚਾਰੀਆ ਪ੍ਰਮੋਦ ਕ੍ਰਿਸ਼ਨ

ਸਾਧਨਾ ਭਾਰਤੀ

ਆਰਿਫ ਮਸੂਦ

ਸਿਧਾਰਥ ਕੁਸ਼ਵਾਹਾ

ਕਮਲੇਸ਼ਵਰ ਪਟੇਲ

ਮੁਕੁਲ ਵਾਸਨਿਕ

ਕਮਲ ਨਾਥ

ਅਸ਼ੋਕ ਗਹਿਲੋਤ

ਭੁਪੇਸ਼ ਬਘੇਲ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ