ਕਾਂਗਰਸ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਅਦਾਲਤ ਨੇ ਕੀਤਾ ਤਲਬ

 ਕਾਂਗਰਸ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਅਦਾਲਤ ਨੇ ਕੀਤਾ ਤਲਬ

ਕਾਂਗਰਸ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਫਰਵਰੀ ਮਹੀਨੇ ਵਿੱਚ ਦਰਜ ਹੋਏ ਦੋ ਕੇਸਾਂ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਸਿੰਗਲਾ ਖਿਲਾਫ਼ ਧਾਰਾ 188 ਆਈਪੀਸੀ, 51 ਆਫ਼ਤ ਪ੍ਰਬੰਧਨ ਐਕਟ 2005 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਚੀਫ਼ ਜੁਡੀਸ਼ਲ ਮੈਜਿਸਟਰੇਟ ਸੰਗਰੂਰ ਦੀ ਅਦਾਲਤ ਵੱਲੋਂ ਦੋਵਾਂ ਕੇਸਾਂ ਵਿੱਚ ਸਿੰਗਲਾ ਨੂੰ 17 ਅਕਤੂਬਰ ਲਈ ਸੰਮਨ ਜਾਰੀ ਕੀਤੇ ਗਏ ਹਨ।

Coronavirus Resources and Tips (COVID-19 Resources) | Wolters Kluwer

ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਹਿਣਾ ਹੈ ਕਿ ਉਹਨਾਂ ਨੂੰ ਚੋਣ ਦੌਰਾਨ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਲੱਗੇ ਇਲਜ਼ਾਮਾਂ ਬਾਰੇ ਹੁਣ ਹੀ ਜਾਣਕਾਰੀ ਮਿਲੀ ਹੈ। ਉਹਨਾਂ ਨੂੰ ਆਪਣੇ ਤੇ ਲੱਗੇ ਇਲਜ਼ਾਮਾਂ ਬਾਰੇ ਕੁਝ ਵੀ ਪਤਾ ਨਹੀਂ ਹੈ। ਉਹਨਾਂ ਨੂੰ ਅਦਾਲਤ ਤੇ ਪੂਰਾ ਵਿਸ਼ਵਾਸ ਹੈ ਤੇ ਉਹ ਅਦਾਲਤ ਵਿੱਚ ਆਪਣਾ ਪੱਖ ਰੱਖਣਗੇ।

ਇਸ ਬਾਰੇ ਥਾਣਾ ਸਿਟੀ ਦੀ ਪੁਲਿਸ ਦੇ ਇੰਚਾਰਜ ਨੇ ਦੱਸਿਆ ਕਿ 9 ਫਰਵਰੀ 2022 ਨੂੰ ਫਲਾਇੰਗ ਸਕੁਐਡ ਦੀ ਟੀਮ ਦੇ ਇੰਚਾਰਜ ਰਾਜਿੰਦਰ ਕੁਮਾਰ ਨੇ ਰਾਤ ਕਰੀਬ 9.45 ਵਜੇ ਖਲੀਫ਼ਾ ਗਲੀ, ਸੰਗਰੂਰ ਦੀ ਚੈਕਿੰਗ ਕੀਤੀ। ਉੱਥੇ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਸੜਕ ਤੇ 70-80 ਅਣਪਛਾਤੇ ਵਿਅਕਤੀਆਂ ਦੀ ਸਿਆਸੀ ਰੈਲੀ/ਮੀਟਿੰਗ ਕਰ ਰਹੇ ਸਨ।

ਬਿਨਾਂ ਪ੍ਰਵਾਨਗੀ ਤੋਂ ਮੀਟਿੰਗ ਕਰ ਕੇ ਤੇ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 12 ਫਰਵਰੀ 2022 ਨੂੰ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ 12 ਫਰਵਰੀ 2022 ਦੀ ਰਾਤ ਨੂੰ ਕਰੀਬ 10 ਤੋਂ 10.30 ਵਜੇ ਤੱਕ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਵੱਲੋਂ ਬਿਨਾਂ ਇਜਾਜ਼ਤ ਤੇ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ 200-250 ਵਿਅਕਤੀਆਂ ਦੀ ਸਿਆਸੀ ਰੈਲੀ ਕੀਤੀ ਗਈ।

ਸਿੰਗਲਾ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕੀਤਾ। ਥਾਣਾ ਸਿਟੀ ਦੇ ਇੰਚਾਰਜ ਨੇ ਦੱਸਿਆ ਕਿ ਦੋਵੇਂ ਕੇਸਾਂ ਵਿੱਚ ਪੁਲਿਸ ਨੇ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ ਤੇ ਅਦਾਲਤ ਵੱਲੋਂ ਵਿਜੈਇੰਦਰ ਸਿੰਗਲਾ ਨੂੰ ਦੋਵੇਂ ਮਾਮਲਿਆਂ ਵਿੱਚ 17 ਅਕਤੂਬਰ 2022 ਲਈ ਸੰਮਨ ਜਾਰੀ ਕੀਤੇ ਗਏ ਹਨ।

Leave a Reply

Your email address will not be published.