News

ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਦਾ ਕੋਰੋਨਾ ਨਾਲ ਮੌਤ

ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤਾਂ ਲੱਖਾਂ ਲੋਕ ਅਪਣੀ ਜਾਨ ਗੁਆ ਚੁੱਕੇ ਹਨ। ਉੱਥੇ ਹੀ ਸਾਬਕਾ ਵਿਦੇਸ਼ੀ ਰਾਜ ਮੰਤਰੀ ਰਘੂਨੰਦਨ ਲਾਲ ਭਾਟੀਆ ਦੀ ਅੱਜ ਸਵੇਰੇ ਕੋਰੋਨਾ ਨਾਲ ਮੌਤ ਹੋ ਗਈ। ਉਹਨਾਂ ਨੂੰ ਫੌਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹਨਾਂ 100 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ ਹਨ।

Coronavirus Testing - How to Test for Coronavirus, Types of Tests |  Narayana Health

ਆਰਐਲ ਭਾਟੀਆ ਨੇ ਸੰਸਦ ਵਿੱਚ ਲੰਬੇ ਸਮੇਂ ਗੁਰੂਨਗਰੀ ਅੰਮ੍ਰਿਤਸਰ ਦੀ ਪ੍ਰਤੀਨਿਧਤਾ ਕੀਤੀ। ਐਮਪੀ ਭਾਟੀਆ ਨੇ ਸੰਯੁਕਤ ਰਾਸ਼ਟਰ ਵਿੱਚ ਡੈਲੀਗੇਟ ਵਜੋਂ ਭਾਰਤ ਦੀ ਨੁਮਾਇੰਦਗੀ ਕੀਤੀ ਅਤੇ ਮਾਰਚ 1983 ਵਿੱਚ ਦਿੱਲੀ ਵਿੱਚ ਆਯੋਜਿਤ 7ਵੇਂ ਐਨਏਐਸ ਸੰਮੇਲਨ ਵਿੱਚ ਡੈਲੀਗੇਟ ਦੇ ਤੌਰ ਤੇ ਭਾਗ ਲਿਆ।

ਅਪਣੇ ਭਰਾ ਦੁਰਗਾਦਾਸ ਭਾਟੀਆ ਦੀ ਮੌਤ ਤੋਂ ਬਾਅਦ 1972 ਵਿੱਚ ਉਹਨਾਂ ਨੇ ਪਹਿਲੀ ਵਾਰ ਉਪ ਚੋਣ ਲੜੀ ਅਤੇ ਜਿੱਤ ਹਾਸਲ ਕਰਦੇ ਹੋਏ ਅਪਣਾ ਸਿਆਸਤ ਦਾ ਸਫ਼ਰ ਸ਼ੁਰੂ ਕੀਤਾ। ਭਾਟੀਆ 1983 ਤੋਂ 1984 ਤੱਕ India Council for Cultural Relations ਦਾ ਮੈਂਬਰ ਵੀ ਰਹੇ।

ਉਹ 1983 ਤੋਂ 1990 ਤਕ ਇੰਡੀਆ ਬੁਲਗਾਰੀਆ ਫ੍ਰੈਂਡਸ਼ਿਪ ਸੁਸਾਇਟੀ ਦੇ ਚੇਅਰਮੈਨ ਰਹੇ ਅਤੇ ਇੰਡੋ-ਜੀਡੀਆਰ ਫਰੈਂਡਸ਼ਿਪ ਐਸੋਸੀਏਸ਼ਨ 1983 ਤੋਂ 1990 ਤਕ ਉਹ ਸਹਿ-ਚੇਅਰਮੈਨ ਵੀ ਰਹੇ। 23 ਜੂਨ 2004 ਤੋਂ 10 ਜੁਲਾਈ 2008 ਤੱਕ ਕੇਰਲ ਦੇ ਰਾਜਪਾਲ ਅਤੇ 10 ਜੁਲਾਈ 2008 ਤੋਂ 28 ਜੂਨ 2009 ਤਕ ਬਿਹਾਰ ਦੇ ਰਾਜਪਾਲ ਰਹੇ।

Click to comment

Leave a Reply

Your email address will not be published. Required fields are marked *

Most Popular

To Top