News

ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ

ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਹਨਾਂ ਨੇ ਕੋਰੋਨਾ ਵਾਇਰਸ ਦੀ ਰਿਪੋਰਟ ਕਰਵਾਈ ਸੀ ਜਿਸ ਤੋਂ ਬਾਅਦ ਉਹਨਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਬਾਅਦ ਉਹਨਾਂ ਨੇ ਅਪਣੇ ਆਪ ਨੂੰ ਇਕਾਂਤਵਾਸ ’ਚ ਰੱਖ ਲਿਆ ਹੈ।

ਉਹਨਾਂ ਨੇ ਬੀਤੇ ਦਿਨੀਂ ਸੰਸਦ ਦੀ ਕਾਰਵਾਈ ਵਿੱਚ ਵੀ ਹਿੱਸਾ ਲਿਆ ਸੀ ਅਤੇ ਇਸ ਦੌਰਾਨ ਉਹ ਕਈ ਸੰਸਦ ਮੈਂਬਰਾਂ ਦੇ ਸੰਪਰਕ ਵਿੱਚ ਆਏ ਸਨ। ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਇਸ ਸਮੇਂ 24,143 ਲੋਕ ਕੋਵਿਡ-19 ਨਾਲ ਪੀੜਤ ਹਨ, ਜਦਕਿ ਕੁੱਲ ਕੇਸ 2,34,602 ਹਨ।

ਇਨ੍ਹਾਂ ਵਿੱਚੋਂ 2,03,710 ਲੋਕ ਤੰਦਰੁਸਤ ਹੋ ਚੁੱਕੇ ਹਨ ਅਤੇ 6,749 ਲੋਕ ਕੋਵਿਡ-19 ਕਾਰਨ ਦਮ ਤੋੜ ਚੁੱਕੇ ਹਨ। ਬੀਤੀ ਸ਼ਾਮ ਆਈ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 2914 ਜਣੇ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ, ਜਦਕਿ 59 ਲੋਕਾਂ ਦੀ ਮੌਤ ਦਰਜ ਹੋਈ ਹੈ।

Click to comment

Leave a Reply

Your email address will not be published. Required fields are marked *

Most Popular

To Top