ਕਾਂਗਰਸ ਨੂੰ ਵੱਡਾ ਝਟਕਾ, ਗੁਲਾਮ ਨਬੀ ਆਜ਼ਾਦ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

 ਕਾਂਗਰਸ ਨੂੰ ਵੱਡਾ ਝਟਕਾ, ਗੁਲਾਮ ਨਬੀ ਆਜ਼ਾਦ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਕਾਂਗਰਸ ਦੇ ਸੀਨੀਅਰ ਲੀਡਰ ਗੁਲਾਮ ਨਬੀ ਆਜ਼ਾਦ ਨੇ ਸ਼ੁੱਕਰਵਾਰ ਨੂੰ ਪ੍ਰਾਇਮਰੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਲੀਡਰ ਆਜ਼ਾਦ ਨੇ ਪੰਜ ਪੰਨਿਆਂ ਦੇ ਅਸਤੀਫ਼ੇ ਵਿੱਚ ਕਿਹਾ ਕਿ ‘ਭਰੇ ਮਨ’ ਨਾਲ ਇਹ ਕਦਮ ਚੁੱਕ ਰਿਹਾ ਹਾਂ।

ਉਹਨਾਂ ਕਿਹਾ ਕਿ,  “ਪਾਰਟੀ ਦੇ ਕਿਸੇ ਪੱਧਰ ਤੇ ਚੋਣਾਂ ਪੂਰੀਆਂ ਨਹੀਂ ਹੋਈਆਂ। ਉਹਨਾਂ ਕਿਹਾ ਕਿ, “ ਕਾਂਗਰਸ ਲੜਨ ਦੀ ਇੱਛਾ ਅਤੇ ਸਮਰੱਥਾ ਗੁਆ ਚੁੱਕੀ ਹੈ। ਆਜ਼ਾਦ ਪਾਰਟੀ ਦੇ ਜੀ23 ਗਰੁੱਪ ਦੇ ਪ੍ਰਮੁੱਖ ਮੈਂਬਰ ਰਹੇ ਹਨ।

ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਗੁਲਾਮ ਨਬੀ ਆਜ਼ਾਦ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਪਾਰਟੀ ਦੀ ਪ੍ਰਚਾਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਸੀ ਪਰ ਉਹ ਉਹਨਾਂ ਨੇ ਇਹ ਪ੍ਰਸਤਾਵ ਠੁਕਰਾ ਦਿੱਤਾ ਸੀ। ਨਿਯੁਕਤੀਆਂ ਸਰਵਜਨਿਕ ਕੀਤੇ ਜਾਣ ਤੋਂ ਬਾਅਦ ਕੁਝ ਘੰਟਿਆਂ ਬਾਅਦ ਪਤਾ ਲੱਗਿਆ ਕਿ, ਆਜ਼ਾਦ ਨੇ ਗਾਂਧੀ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

Leave a Reply

Your email address will not be published.