ਕਾਂਗਰਸ ਨੇਤਾ ਹਰਜੋਤ ਕਮਲ ਨੇ ਛੱਡੀ ਪਾਰਟੀ, ਭਾਜਪਾ ‘ਚ ਹੋਏ ਸ਼ਾਮਿਲ
By
Posted on

ਕਾਂਗਰਸ ਨੇਤਾ ਹਰਜੋਤ ਕਮਲ ਨੇ ਆਪਣੀ ਪਾਰਟੀ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਇਸ ਤੋਂ ਬਾਅਦ ਹੁਣ ਉਹ ਭਾਜਪਾ ਦੇ ਦਫ਼ਤਰ ਪਹੁੰਚ ਚੁੱਕੇ ਹਨ। ਹਰਜੋਤ ਕਮਲ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 86 ਉਮੀਦਵਾਰ ਐਲਾਨੇ ਗਏ ਹਨ।
ਦੱਸ ਦਈਏ ਕਿ ਇਸ ਸੂਚੀ ਵਿੱਚ ਮੋਗਾ ਤੋਂ ਡਾਕਟਰ ਹਰਜੋਤ ਕਮਲ ਦੀ ਥਾਂ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਈ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਬਾਅਦ ਕਾਂਗਰਸ ਵਿਧਾਇਕ ਹਰਜੋਤ ਕਮਲ ਨੇ ਗੁੱਸੇ ਵਿੱਚ ਆ ਕੇ ਪਾਰਟੀ ਛੱਡ ਦਿੱਤੀ ਹੈ।
