ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਨਿਹੰਗ ਸਿੰਘ ਖ਼ਿਲਾਫ਼ ਕੇਸ ਦਰਜ

 ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਨਿਹੰਗ ਸਿੰਘ ਖ਼ਿਲਾਫ਼ ਕੇਸ ਦਰਜ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਉਕਤ ਕਥਿਤ ਮੁਲਾਜ਼ਮ ਨੇ ਇਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਕਾਂਗਰਸ ਪ੍ਰਧਾਨ ਨੂੰ ਕਥਿਤ ਤੌਰ ‘ਤੇ ਧਮਕੀਆਂ ਦਿੱਤੀਆਂ ਸਨ, ਜਿਸ ਕਾਰਨ ਇਹ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ।

ਇਸ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਮਾਹੌਲ ਖਰਾਬ ਹੋ ਸਕਦਾ ਹੈ ਇਸ ਲਈ ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ਼ ਲੁਧਿਆਣਾ ਦੇ ਡਿਵੀਜ਼ਨ ਨੰਬਰ 5 ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

Leave a Reply

Your email address will not be published.