ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੁਖਜਿੰਦਰ ਰੰਧਾਵਾ ਦੇ ਨਾਂ ’ਤੇ ਲਾਈ ਪੱਕੀ ਮੋਹਰ
By
Posted on

ਪੰਜਾਬ ਵਿੱਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਘਮਾਸਾਨ ਮਚਿਆ ਹੋਇਆ ਹੈ। ਇਸ ਦੇ ਚਲਦੇ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ।

ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ ‘ਤੇ ਚਰਚਾ ਚੱਲ ਰਹੀ ਹੈ। ਉੱਧਰ ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣਨਗੇ ਪਰ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ।
