ਕਾਂਗਰਸ ਪੰਜਾਬ ਪ੍ਰਧਾਨ ਵੜਿੰਗ ਨੇ ਅੰਮ੍ਰਿਤਪਾਲ ਖਿਲਾਫ਼ ਡੀਜੀਪੀ ਨੂੰ ਲਿਖੀ ਚਿੱਠੀ, ਕਿਹਾ ਗਤੀਵਿਧੀਆਂ ਦੀ ਹੋਵੇਗੀ ਜਾਂਚ

 ਕਾਂਗਰਸ ਪੰਜਾਬ ਪ੍ਰਧਾਨ ਵੜਿੰਗ ਨੇ ਅੰਮ੍ਰਿਤਪਾਲ ਖਿਲਾਫ਼ ਡੀਜੀਪੀ ਨੂੰ ਲਿਖੀ ਚਿੱਠੀ, ਕਿਹਾ ਗਤੀਵਿਧੀਆਂ ਦੀ ਹੋਵੇਗੀ ਜਾਂਚ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਫਿਰ ਤੋਂ ਪੰਜਾਬ ਨੂੰ ਵੱਖਵਾਦ ਅਤੇ ਮੌਤਾਂ ਦੇ ਦੌਰ ਵਿੱਚ ਧੱਕ ਨਹੀਂ ਸਕਦੇ। ਨੌਜਵਾਨਾਂ ਦੀ ਜਾਨ ਅਤੇ ਖ਼ੂਨ ਬਹੁਤ ਪਵਿੱਤਰ ਹਨ, ਜੋ ਡੋਲੇ ਨਹੀਂ ਜਾ ਸਕਦੇ ਅਤੇ ਨਾ ਹੀ ਕਾਲਪਨਿਕ ਸ਼ਿਕਾਇਤਾਂ ਕਾਰਨ ਬਰਬਾਦ ਕੀਤੇ ਜਾ ਸਕਦੇ ਹਨ।

ਉਹਨਾਂ ਅੱਗੇ ਲਿਖਿਆ ਕਿ ਅੰਮ੍ਰਿਤਪਾਲ ਸਿੰਘ ਨੇ 29 ਸਤੰਬਰ ਨੂੰ ਮੋਗਾ ਦੇ ਪਿੰਡ ਰੋਡੇ ਵਿੱਚ ਹੋਏ ਸਮਾਗਮ ਤੋਂ ਲੋਕਾਂ ਵਿੱਚ ਕਈ ਖ਼ਦਸ਼ੇ ਪੈਦਾ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਇਸ ਧਾਰਮਿਕ ਸਮਾਗਮ ਵਿੱਚ ਜਿਸ ਤਰ੍ਹਾਂ ਦੇ ਭਾਸ਼ਣ ਦਿੱਤੇ ਗਏ ਹਨ, ਉਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਉਹਨਾਂ ਲਿਖਿਆ ਕਿ ਇਸ ਸਮਾਗਮ ਵਿੱਚ ਅੰਮ੍ਰਿਤਪਾਲ ਨੇ ਬਹੁਤ ਹੀ ਭੜਕਾਊ ਦਲੀਲਾਂ ਦਿੱਤੀਆਂ ਹਨ।

ਇਹ ਮਾਹੌਲ ਖ਼ਰਾਬ ਕਰ ਸਕਦਾ ਹੈ। ਉਹਨਾਂ ਸਪੱਸ਼ਟ ਕਰਨ ਲਈ ਕਿਹਾ ਕਿ, ਅੰਮ੍ਰਿਤਪਾਲ ਨੇ ਅਜਿਹਾ ਭਾਸ਼ਣ ਕਿਉਂ ਦਿੱਤਾ ਹੈ, ਜੋ ਨੌਜਵਾਨਾਂ ਨੂੰ ਗੁੰਮਰਾਹ ਕਰ ਸਕਦਾ ਹੈ। ਉਹ ਇੰਟਰਨੈਟ ਮੀਡੀਆ ਤੇ ਅੰਮ੍ਰਿਤਪਾਲ ਦੀਆਂ ਪੋਸਟਾਂ ਤੇ ਨੌਜਵਾਨਾਂ ਵੱਲੋਂ ਆ ਰਹੇ ਸੰਦੇਸ਼ਾਂ ਨੂੰ ਵੇਖ ਕੇ ਚਿੰਤਤ ਹਨ।

ਉਹਨਾਂ ਡੀਜੀਪੀ ਨੂੰ ਕਿਹਾ ਕਿ ਮੈਨੂੰ ਯਕੀਨ ਹੈ ਕਿ ਪੁਲਿਸ ਦੀਆਂ ਗਤੀਵਿਧੀਆਂ ਤੇ ਵੀ ਤਿੱਖੀ ਨਜ਼ਰ ਹੋਵੇਗੀ ਪਰ ਫਿਰ ਵੀ ਇੱਕ ਪੰਜਾਬੀ ਅਤੇ ਦੇਸ਼ ਦਾ ਨਾਗਰਿਕ ਹੋਣ ਤੇ ਮੈਂ ਅਪੀਲ ਕਰਦਾ ਹਾਂ ਕਿ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ ਤੇ ਸਖ਼ਤ ਨਜ਼ਰ ਰੱਖੀ ਜਾਵੇ। ਅਜਿਹਾ ਨਾ ਹੋਵੇ ਕਿ ਹਾਲਾਤ ਕਾਬੂ ਤੋਂ ਬਾਹਰ ਹੋ ਜਾਣ। ਅੰਮ੍ਰਿਤਪਾਲ ਨੇ ਵਾਰਿਸ ਪੰਜਾਬ ਦੇ ਨਾਂ ਦੀ ਜਿਹੜੀ ਸੰਸਥਾ ਬਣਾਈ ਹੈ, ਉਸ ਦਾ ਅਸਲ ਮਕਸਦ ਪਤਾ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਪਣੇ ਆਲੇ-ਦੁਆਲੇ ਹੋ ਰਹੀਆਂ ਘਟਨਾਵਾਂ ਨੂੰ ਵੇਖ ਕੇ ਮੈਂ ਅੱਖਾਂ ਬੰਦ ਨਹੀਂ ਕਰ ਸਕਦਾ।

Leave a Reply

Your email address will not be published.