ਕਾਂਗਰਸ ਲੀਡਰ ਗੁਰਜੀਤ ਔਜਲਾ ਨੇ ਅੰਮ੍ਰਿਤਪਾਲ ਨੂੰ ਲੈ ਕੇ ਦਿੱਤਾ ਵੱਡਾ ਬਿਆਨ

 ਕਾਂਗਰਸ ਲੀਡਰ ਗੁਰਜੀਤ ਔਜਲਾ ਨੇ ਅੰਮ੍ਰਿਤਪਾਲ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਕਾਂਗਰਸੀ ਲੀਡਰ ਤੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਹਮਲਾ ਬੋਲਿਆ ਹੈ। ਉਹਨਾਂ ਕਿਹਾ ਕਿ ਅੰਮ੍ਰਿਤਪਲ ਸਿੰਘ ਦੀ ਗ੍ਰਿਫ਼ਤਾਰੀ ਬਹੁਤ ਪਹਿਲਾਂ ਹੋ ਜਾਣੀ ਚਾਹੀਦੀ ਸੀ, ਹੁਣ ਤਾਂ ਉਸ ਦਾ ਕਾਰਵਾਂ ਬਣ ਗਿਆ ਹੈ। ਇਸ ਤੋਂ ਪਹਿਲਾਂ ਕੱਲ੍ਹ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ਤੇ ਖਾਲਿਸਤਾਨ ਦੇ ਮੁੱਦੇ ਤੇ ਖੁੱਲ੍ਹ ਕੇ ਗੱਲ ਕੀਤੀ ਸੀ।

Fiery orator, 'Bhindranwale 2.0' — who's Amritpal Singh, new 'head' of Deep  Sidhu's Waris Punjab De

ਔਜਲਾ ਨੇ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਦੀ ਭੂਮਿਕਾ ਤੇ ਵੀ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਜੱਥੇਦਾਰ ਦੇ ਅਹੁਦੇ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਗਿਆ ਹੈ। ਸ਼੍ਰੋਮਣੀ ਕਮੇਟੀ ਅੰਮ੍ਰਿਤਪਾਲ ਦੇ ਹੱਕ ਵਿੱਚ ਬਿਆਨ ਦੇ ਰਹੀ ਹੈ। ਅੰਮ੍ਰਿਤਪਾਲ ਦੇ ਬੋਲਣ ਕਰਕੇ ਹੁਣ ਲੋਕ ਸਾਡੇ ਬਾਰੇ ਬੋਲਣ ਲੱਗ ਪਏ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅੰਮ੍ਰਿਤਪਾਲ ਦਾ ਮੁੱਦਾ ਗੰਭੀਰ ਮੁੱਦਾ ਬਣਿਆ ਹੋਇਆ ਹੈ। ਅੱਜ ਪੰਜਾਬ ਵਿੱਚ ਸ਼ਾਂਤੀ ਦੀ ਲੋੜ ਹੈ।

ਅਕਾਲੀ ਦਲ ਦੋਗਲੀ ਰਾਜਨੀਤੀ ਕਰ ਰਿਹਾ ਹੈ। ਅੰਮ੍ਰਿਤਪਾਲ ਖਿਲਾਫ ਸਾਡੇ ਪ੍ਰਧਾਨ ਨੇ ਸ਼ਿਕਾਇਤ ਦਰਜ ਕਰਵਾਈ ਹੈ। ਅੰਮ੍ਰਿਤਪਾਲ ਨੂੰ ਅੰਮ੍ਰਿਤ ਸੰਚਾਰ ਦੀ ਲੋੜ ਨਹੀਂ ਪੈਂਦੀ ਜੇ ਸ਼੍ਰੋਮਣੀ ਕਮੇਟੀ ਨੇ ਕੁਝ ਕੀਤਾ ਹੁੰਦਾ। ਉਨ੍ਹਾਂ ਕਿਹਾ ਕਿ ਜਦ ਵੀ ਪੰਜਾਬ ‘ਚ ਕਤਲੇਆਮ ਹੋਇਆ ਤਾਂ ਏਨਾ ਦੀ ਰਾਜਨੀਤੀ ਸਾਹਮਣੇ ਆਈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਐਮਰਜੈਂਸੀ ਵੇਲੇ ਵੀ ਆਪਣੇ ਹਿੱਤ ਵੇਖੇ। ਪੰਜਾਬ ਦੇ ਪਾਣੀਆਂ ਦੇ ਹਿੱਤ ਅਕਾਲੀਆਂ ਨੇ ਵੇਚੇ ਹਨ। ਇਨ੍ਹਾਂ ਨੇ ਹਰਿਆਣੇ ‘ਚ ਮਹਿੰਗੀਆ ਜਮੀਨਾਂ ਤੇ ਹੋਟਲ ਬਣਾਏ ਹਨ।

Leave a Reply

Your email address will not be published.