ਕਾਂਗਰਸ ਵਾਲੇ ਨਕਲੀ ਮੁੱਖ ਮੰਤਰੀ ਨਾਲ ਕੰਮ ਕਰਦੇ ਰਹੇ ਹੁਣ ਉਹ ਭਾਜਪਾ ’ਚ ਚਲੇ ਗਏ : ਸੀਐਮ ਮਾਨ

 ਕਾਂਗਰਸ ਵਾਲੇ ਨਕਲੀ ਮੁੱਖ ਮੰਤਰੀ ਨਾਲ ਕੰਮ ਕਰਦੇ ਰਹੇ ਹੁਣ ਉਹ ਭਾਜਪਾ ’ਚ ਚਲੇ ਗਏ : ਸੀਐਮ ਮਾਨ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਂਗਰਸ ਤੇ ਖੂਬ ਨਿਸ਼ਾਨੇ ਲਾਏ। ਉਹਨਾਂ ਨੇ ਵਿਧਾਨ ਸਭਾ ਵਿੱਚ ਕਾਂਗਰਸ ਦੇ ਹੰਗਾਮੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਕਦੇ ਬੱਤਰਾ ਸਿਨੇਮੇ ਅੱਗੇ ਵਿਧਾਨ ਸਭਾ ਲਈ ਬੈਠੇ ਹੁੰਦੇ ਹਨ, ਜਾਓ ਉੱਥੇ ਜਾ ਕੇ ਰੌਲਾ ਪਾਓ। ਉਹਨਾਂ ਕਿਹਾ ਕਿ ਕਾਂਗਰਸ ਵਾਲੇ ਨਕਲੀ ਮੁੱਖ ਮੰਤਰੀ ਨਾਲ ਕੰਮ ਕਰਦੇ ਰਹੇ ਹਨ।

Image

ਹੁਣ ਕੈਪਟਨ ਸਾਹਿਬ ਭਾਜਪਾ ਵਿੱਚ ਚਲੇ ਗਏ ਹਨ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀਆਂ ਦੇ ਹੰਗਾਮੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ਼ ਕਾਰਵਾਈ ਦਾ ਭਰੋਸਾ ਦੇਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਅਜੇ ਤੱਕ ਸਦਨ ਨੂੰ ਕੋਈ ਭਰੋਸਾ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਤੇ ਸਪੀਕਰ ਕੁਲਤਾਰ ਸੰਧਵਾਂ ਵਿਚਾਲੇ ਤਿੱਖੀ ਬਹਿਸ ਹੋਈ।

Leave a Reply

Your email address will not be published.