News

ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਈ ਮੁਲਤਵੀ, ਪੰਜਾਬ ਮੁੱਖ ਮੰਤਰੀ ਦਾ ਹੋਵੇਗਾ ਸਿੱਧਾ ਐਲਾਨ

ਅੱਜ 11 ਵਜੇ ਲਈ ਸੱਦੀ ਗਈ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਾਂਗਰਸ ਹਾਈ ਕਮਾਨ ਮੁੱਖ ਮੰਤਰੀ ਦੇ ਨਾਂ ਦਾ ਸਿੱਧਾ ਐਲਾਨ ਕਰੇਗੀ। ਸੂਤਰਾਂ ਮੁਤਾਬਿਕ ਨਵਜੋਤ ਸਿੰਘ ਸਿੱਧੂ ਨੇ ਨਵੇਂ ਮੁੱਖ ਮੰਤਰੀ ਬਣਨ ਲਈ ਕਾਂਗਰਸ ਹਾਈ ਕਮਾਨ ਅੱਗੇ ਮੰਗ ਰੱਖੀ ਹੈ ਜਦਕਿ ਸੁਖਜਿੰਦਰ ਰੰਧਾਵਾ ਅਤੇ ਸੁਨੀਲ ਜਾਖੜ ਵਰਗੇ ਨਾਵਾਂ ਤੋਂ ਬਾਅਦ ਅੰਬਿਕਾ ਸੋਨੀ ਨੂੰ ਮੁੱਖ ਮੰਤਰੀ ਬਨਾਏ ਜਾਣ ਦੀ ਚਰਚਾ ਗਰਮ ਹੈ।

Punjab Congress Crisis Live: ਜਲਦ ਹੋਏਗਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ, ਦਿੱਲੀ ਤੋਂ ਹੀ ਹੋਏਗਾ ਫੈਸਲਾ

ਸੂਤਰਾਂ ਤੋਂ ਜਾਣਕਾਰੀ  ਮਿਲੀ ਹੈ ਕਿ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਹ ਵੱਡੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਅੰਬਿਕਾ ਸੋਨੀ ਦੇ ਨਾਮ ਨੂੰ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਸੀ। ਇਸ ਤੋਂ ਪਹਿਲਾਂ ਸੂਤਰਾਂ ਤੋਂ ਖਬਰ ਮਿਲੀ ਸੀ ਸੋਨੀਆ ਗਾਂਧੀ ਨੇ ਅੰਬਿਕਾ ਸੋਨੀ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ।

ਅਜਿਹੀ ਸਥਿਤੀ ਵਿੱਚ ਮੰਨਿਆ ਜਾ ਰਿਹਾ ਸੀ ਕਿ ਉਹ ਰਾਜ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਪਰ ਹੁਣ ਅੰਬਿਕਾ ਸੋਨੀ ਨੇ ਖੁਦ ਹੀ ਵੱਡਾ ਅਹੁਦਾ ਲੈਣ ਤੋਂ ਨਾਂਹ ਕਰ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਸਵੇਰੇ 11 ਵਜੇ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

Click to comment

Leave a Reply

Your email address will not be published.

Most Popular

To Top