News

ਕਾਂਗਰਸ ਵੱਲੋਂ ਟਿਕਟ ਨਾ ਮਿਲਣ ’ਤੇ ਸਿੱਧੂ ਮੂਸੇਵਾਲੇ ਨੇ ਆਜ਼ਾਦ ਚੋਣ ਲੜਨ ਦਾ ਕੀਤਾ ਐਲਾਨ!

ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬਾਗ਼ੀ ਸੁਰ ਵੇਖਣ ਨੂੰ ਮਿਲ ਰਹੇ ਹਨ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜੇ ਕਾਂਗਰਸ ਉਹਨਾਂ ਨੂੰ ਟਿਕਟ ਨਹੀਂ ਦਿੰਦੀ ਤਾਂ ਉਹ ਆਜ਼ਾਦ ਚੋਣ ਲੜਨਗੇ ਪਰ ਮਾਨਸਾ ਛੱਡ ਕੇ ਨਹੀਂ ਜਾਣਗੇ। ਦੱਸ ਦਈਏ ਕਿ ਮਾਨਸਾ ਵਿੱਚ ਟਕਸਾਲੀ ਕਾਂਗਰਸੀਆਂ ਵੱਲੋਂ ਮੂਸੇਵਾਲਾ ਦਾ ਵਿਰੋਧ ਹੋ ਰਿਹਾ ਹੈ।

Despite multiple FIRs, Punjabi singer Sidhu Moose Wala evades law |  Ludhiana News - Times of India

ਸਿੱਧੂ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ  ਜੋ ਕਹਿ ਰਹੇ ਹਨ ਕਿ ਮੂਸੇਵਾਲਾ ਮਾਨਸਾ ਛੱਡ ਕੇ ਭੱਜ ਗਿਆ, ਉਹਨਾਂ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਸਿੱਧੂ ਮੂਸੇਵਾਲਾ ਚੋਣ ਤਾਂ ਮਾਨਸਾ ਤੋਂ ਹੀ ਲੜੇਗਾ। ਭਾਵੇਂ ਕਾਂਗਰਸ ਟਿਕਟ ਦਿੰਦੀ ਹੈ ਜਾਂ ਨਹੀਂ। ਇਸ ਲਈ ਚਾਹੇ ਉਹ ਆਜ਼ਾਦ ਚੋਣ ਹੀ ਕਿਉਂ ਨਾ ਲੜਨ।

ਸਿੱਧੂ ਮੂਸੇਵਾਲਾ ਨੇ 3 ਦਸੰਬਰ ਨੂੰ ਨਵਜੋਤ ਸਿੱਧੂ ਤੇ ਸੀਐਮ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਸੀ ਤੇ ਲੋਕਾਂ ਦੀ ਭਲਾਈ ਦੇ ਕੰਮ ਕਰਨ ਦਾ ਵਾਅਦਾ ਕੀਤਾ ਸੀ। ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਫੇਰੀ ਦੌਰਾਨ ਗਾਇਕ ਤੋਂ ਨਵੇਂ ਬਣੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਰਕਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।

Click to comment

Leave a Reply

Your email address will not be published.

Most Popular

To Top