Business

ਕਾਂਗਰਸ ਹਾਈਕਮਾਨ ਨੇ ਖਿੱਚੀ ਤਿਆਰੀ ਸਿੱਧੂ ਦੀ ਹੋਵੇਗੀ ਪੰਜਾਬ ਚ ਸਰਦਾਰੀ

ਪੰਜਾਬ ਕਾਂਗਰਸ ਦੇ ਨਵੇਂ ਜਥੇਬੰਧਕ ਢਾਂਚੇ ਨੂੰ ਫਿਰ ਤੋਂ ਖ ੜਾ ਕਰਨ ਦੀ ਕਵਾਇਦ ਸ਼ੁਰੂ ਹੋ ਗਈ ਹੈ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਦੇਸ਼ ਇਕਾਈ ਦੇ ਵੱਖ-ਵੱਖ ਅਹੁਦਿਆਂ ਲਈ ਨਾਵਾਂ ਦੀ ਸੂਚੀ ਪਾਰਟੀ ਹਾਈਕਮਾਨ ਨੂੰ ਭੇਜ ਦਿੱਤੀ ਹੈ। ਇਸ ‘ਤੇ ਹਰੀ ਝੰਡੀ ਮਿਲਣ ਮਗਰੋਂ ਸੂਬਾ ਕਾਂਗਰਸ ਇੱਕ ਵਾਰ ਮੁੜ ਸਰਗਰਮ ਹੋ ਜਾਵੇਗੀ। ਦੋ ਦਿਨ ਪਹਿਲਾਂ ਹੀ ਕਾਂਗਰਸ ਦੀ ਸੂਬਾ ਇੰਚਾਰਜ ਆਸ਼ਾ ਕੁਮਾਰੀ ਨੇ ਵੀ ਸੰਕੇਤ ਦਿੱਤੇ ਸਨ ਕਿ ਨਵੇਂ ਢਾਂਚੇ ਦਾ ਜ਼ਲਦ ਹੀ ਐਲਾਨ ਕੀਤਾ ਜਾਵੇਗਾ।

ਇਹ ਵੀ ਪਤਾ ਲੱਗਾ ਹੈ ਸੁਨੀਲ ਜਾਖੜ ਨੇ ਆਸ਼ਾ ਕੁਮਾਰੀ ਤੇ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਅਹੁਦੇਦਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਤੇ ਇਹ ਸੂਚੀ ਹੁਣ ਹਾਈਕਮਾਨ ਕੋਲ ਪਹੁੰਚੀ ਹੈ। ਇਸ ਦੇ ਨਾਲ ਹੀ ਪੰਜਾਬ ਦੀ ਸਿਆਸਤ ‘ਚ ਨਵਜੋਤ ਸਿੱਧੂ ਦੀ ਚਰਚਾ ਮੁੜ ਤੋਂ ਛਿੜ ਗਈ ਹੈ। ਦਰਅਸਲ ਇਹ ਵੀ ਪਤਾ ਲੱਗਾ ਹੈ ਕਿ ਕੈਬਨਿਟ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੱਧੂ ਦਾ ਨਾਂ ਵੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਦੇ ਅਹੁਦੇ ਬਾਰੇ ਸਪਸ਼ਟ ਨਹੀਂ ਹੋ ਸਕਿਆ।

ਦਰਅਸਲ ਸਿੱਧੂ ਨੂੰ ਕੌ ਮੀ ਸਿ ਆ ਸ ਤ ਦੀ ਪੇਸ਼ਕਸ਼ ਹਾਈਕਮਾਨ ਵੱਲੋਂ ਹੁੰਦੀ ਰਹੀ ਹੈ ਪਰ ਉਨ੍ਹਾਂ ਦਾ ਕਹਿਣਾ ਕਿ ਉਹ ਪੰਜਾਬ ਛੱਡ ਕੇ ਨਹੀਂ ਜਾਣਗੇ। ਪਿਛਲੇ ਸਾਲ ਤੋਂ ਸਿੱਧੂ ਤੇ ਕੈਪਟਨ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਹੀ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਨੈਸ਼ਨਲ ਪੌਲਿਟਿਕਸ ‘ਚ ਲਿਜਾਣ ਦਾ ਭਰੋਸਾ ਦਿਵਾਇਆ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਸੂਬਾ ਇਕਾਈ ‘ਚ ਉਨ੍ਹਾਂ ਦਾ ਨਾਂਅ ਕਿਸ ਅਹੁਦੇ ਲਈ ਪੇਸ਼ ਕੀਤਾ ਗਿਆ, ਕੀ ਹਾਈਕਮਾਨ ਸਿੱਧੂ ਨੂੰ ਸੂਬਾ ਇਕਾਈ ‘ਚ ਸ਼ਾਮਲ ਕਰੇਗੀ ਜਾਂ ਉਨ੍ਹਾਂ ਨੂੰ ਰਾਸ਼ਟਰੀ ਇਕਾਈ ਵਿੱਚ ਸ਼ਾਮਲ ਕੀਤਾ ਜਾਵੇਗਾ।

Click to comment

Leave a Reply

Your email address will not be published. Required fields are marked *

Most Popular

To Top