News

ਕਾਂਗਰਸ ਹਾਈਕਮਾਨ ਵੱਲੋਂ ਤਿੰਨ ਮੈਂਬਰੀ ਕਮੇਟੀ ਨਾਲ ਕੈਪਟਨ ਦੀ ਬੈਠਕ ਹੋਈ ਖ਼ਤਮ

ਪੰਜਾਬ ਦੇ ਮੁੱਖ ਮੰਤਰੀ ਨੇ ਲਗਭਗ 3 ਘੰਟੇ ਕਾਂਗਰਸ ਹਾਈਕਮਾਨ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨਾਲ ਬੈਠਕ ਕੀਤੀ। ਇਸ ਤੋਂ ਬਾਅਦ ਉਹਨਾਂ ਨੇ ਮੀਡੀਆ ਸਾਹਮਣੇ ਕੁੱਝ ਵੀ ਦੱਸਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਹਨਾਂ ਨੇ ਦੱਸਿਆ ਕਿ ਕਮੇਟੀ ਮੈਂਬਰਾਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ ਹੈ।

UP civil polls: Congress to launch manifesto tomorrow | Uttar News – India  TV

ਉਹਨਾਂ ਅੱਗੇ ਕਿਹਾ ਕਿ ਸਾਰੀਆਂ ਗੱਲਾਂ ਮੀਡੀਆ ਸਾਹਮਣੇ ਨਹੀਂ ਕੀਤੀਆਂ ਜਾਣਗੀਆਂ। ਅੱਜ ਸਵੇਰੇ 11 ਵਜੇ ਦੇ ਕਰੀਬ ਕੈਪਟਨ ਅਮਰਿੰਦਰ ਸਿੰਘ 15 ਜੀ. ਆਰਜੀ ਰੋਡ ਕਾਂਗਰਸ ਵਾਰ ਰੂਮ ਕਮੇਟੀ ਅੱਗੇ ਅਪਣਾ ਪੱਖ ਰੱਖਣ ਪਹੁੰਚੇ।

ਕਾਂਗਰਸ ਪਾਰਟੀ ਵਿੱਚ ਆਪਸੀ ਤਕਰਾਰ ਚੱਲ ਰਹੀ ਹੈ ਉਹ ਵੀ ਅੱਜ ਖ਼ਤਮ ਹੋਣ ਦੀ ਉਮੀਦ ਹੈ। ਇੱਥੇ ਦੱਸ ਦਈਏ ਕਿ ਤਿੰਨ ਮੈਂਬਰੀ ਕਮੇਟੀ ਅੱਗੇ ਮੁੱਖ ਮੰਤਰੀ ਨੇ ਪੇਸ਼ ਹੋਣ ਤੋਂ ਪਹਿਲਾਂ ਪ੍ਰਤਾਪ ਸਿੰਘ ਦੂਲੋ ਸੰਸਦ ਕਮੇਟੀ ਕੋਲ ਪਹੁੰਚੇ।

Click to comment

Leave a Reply

Your email address will not be published.

Most Popular

To Top