News

ਕਾਦੀਆਂ ਵਿਖੇ ਹੋਣ ਵਾਲੀ ਕਾਂਗਰਸ ਦੀ ਰੈਲੀ ‘ਚ ਗੱਜਣਗੇ ਨਵਜੋਤ ਸਿੱਧੂ

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ 2 ਦਸੰਬਰ ਨੂੰ ਦੁਪਹਿਰ 1 ਵਜੇ ਕਾਦੀਆਂ ਵਿਖੇ ਹੋ ਰਹੀ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਨਗੇ। ਜਾਣਕਾਰੀ ਮੁਤਾਬਕ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਇਹ ਰੈਲੀ ਫਤਹਿਜੰਗ ਸਿੰਘ ਬਾਜਵਾ ਵੱਲੋਂ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਨਵਜੋਤ ਸਿੱਧੂ ਹਮੇਸ਼ਾ ਆਪਣੀ ਪਾਰਟੀ ਖਿਲਾਫ਼ ਬੋਲਦੇ ਰਹੇ ਹਨ ਜਿਸ ਦਾ ਖਮਿਆਜ਼ਾ ਸ਼ਾਇਦ ਪਾਰਟੀ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ।

ਇਸ ਦਾ ਐਲਾਨ ਮੁੱਖ ਮੰਤਰੀ 3 ਵਜੇ ਕਰਨਗੇ। ਮੁੱਖ ਮੰਤਰੀ ਚੰਨੀ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟਰ ਸਾਂਝਾ ਕਰਦਿਆਂ ਕਿਹਾ ਕਿ, ‘ਇਰਾਦਾ ਪੱਕਾ ਵਾਅਦਾ ਪੱਕਾ।’ ਫਿਲਹਾਲ ਇਹ ਵੱਡਾ ਐਲਾਨ ਕਿਹੜਾ ਹੋਵੇਗਾ ਇਸ ਦਾ ਕੋਈ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ।

Click to comment

Leave a Reply

Your email address will not be published.

Most Popular

To Top