Punjab

ਕਾਲੇ ਚੋਲੇ ਪਾ ਕੇ ਵਿਧਾਨ ਸਭਾ ਦੇ ਬਾਹਰ ਪੁੱਜੇ ‘ਆਪ’ ਵਿਧਾਇਕ, ਨਾਅਰੇਬਾਜ਼ੀ ਕਰ ਸਾੜੇ ਖੇਤੀ ਕਾਨੂੰਨ

ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਪਹਿਲਾ ਦਿਨ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਰੈਕਟਰ ‘ਤੇ ਸਵਾਰ ਹੋ ਕੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਮਾਰਚ ਕੱਢਿਆ ਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਲੇ ਚੋਲੇ ਪਾ ਕੇ ਵਿਧਾਨ ਸਭਾ ਪਹੁੰਚੇ।

ਤਸਵੀਰਾਂ ਚੰਡੀਗੜ੍ਹ ਵਿਧਾਨ ਸਭਾ ਤੋਂ ਸਾਹਮਣੇ ਆਈਆਂ ਹਨ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਆਪ ਵਿਧਾਇਕਾਂ ਨੇ ਗਲੇ ‘ਚ ਤਖ਼ਤੀਆਂ ਲਟਕਾਈਆਂ ਹੋਈਆਂ ਨੇ ਅਤੇ ਉਹਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਵਿਧਾਨ ਸਭਾ ਦੇ ਬਾਹਰ ਸਾੜਿਆ ਗਿਆ ਹੈ। ਇੱਥੋ ਤੱਕ ਕਿ ਪੁਲਿਸ ਵੱਲੋਂ ‘ਆਪ’ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਅੰਦਰ ਜਾਣ ਤੋਂ ਵੀ ਰੋਕਿਆ ਗਿਆ ਹੈ।

ਆਪ ਆਗੂਆਂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਦੀ ਸ਼ਹਿ ‘ਤੇ ਉਹਨਾਂ ਨੂੰ ਵਿਧਾਨ ਸਭਾ ਦੇ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਇਸ ਦੌਰਾਨ ‘ਆਪ’ ਆਗੂਆਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ। ਲੰਮੀ ਜੱਦੋ ਜਹਿਦ ਦੇ ਬਾਅਦ ‘ਆਪ’ ਵਿਧਾਇਕਾਂ ਨੂੰ ਪੁਲਿਸ ਵੱਲੋਂ ਵਿਧਾਨ ਸਭਾ ਦੇ ਅੰਦਰ ਜਾਣ ਦੀ ਮਨਜ਼ੂਰੀ ਦਿੱਤੀ ਗਈ।

ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਸੱਦਿਆ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸ਼ੈਸ਼ਨ ਸ਼ੁਰੂ ਹੋ ਚੁੱਕਿਆ ਹੈ ਜਿਸ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਉੱਥੇ ਹੀ ਪਹਿਲੇ ਦਿਨ ਇਨ੍ਹਾਂ ਬਿੱਲਾਂ ਨੂੰ ਨਾ ਪੇਸ਼ ਕਰਨ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਿਆਸੀ ਪਾਰਟੀਆਂ ਵੱਲੋਂ ਘੇਰਨ ‘ਚ ਕੋਈ ਕਸਰ ਨਹੀਂ ਛੱਡੀ ਜਾ ਰਹੀ।  

Click to comment

Leave a Reply

Your email address will not be published. Required fields are marked *

Most Popular

To Top