ਕਿਸਾਨਾਂ-ਕੇਂਦਰੀ ਮੰਤਰੀਆਂ ਵਿਚਾਲੇ ਚੱਲ ਰਹੀ ਬੈਠਕ ਹੋਈ ਖ਼ਤਮ

ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵਿਗਿਆਨ ਭਵਨ ‘ਚ ਚੱਲ ਰਹੀ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਚੱਲ ਰਹੀ ਪਹਿਲੇ ਦੌਰ ਦੀ ਬੈਠਕ ਖ਼ਤਮ ਹੋ ਗਈ ਹੈ। ਬੈਠਕ ‘ਚ ਕਿਸਾਨਾਂ ਵਲੋਂ ਦਿੱਲੀ ਪੁਲਿਸ ਵਲੋਂ ਕਿਸਾਨ ਆਗੂ ਰੁਲਦੂ ਸਿੰਘ ਦੀ ਗੱਡੀ ਨੂੰ ਤੋੜਨ ਅਤੇ ਦਰਸ਼ਨਪਾਲ ਨੂੰ ਫੋਨ ‘ਤੇ ਧਮਕੀਆਂ ਮਿਲਣ ਦਾ ਮੁੱਦਾ ਵੀ ਚੁੱਕਿਆ ਗਿਆ।

ਕਿਸਾਨ ਆਗੂ ਅਤੇ ਨੁਮਾਇੰਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਬਾਰੇ ਸਰਕਾਰ ਨਾਲ ਗੱਲਬਾਤ ਦੇ 11ਵੇਂ ਦੌਰ ਵਿੱਚ ਹਿੱਸਾ ਲੈਣ ਲਈ ਵਿਗਿਆਨ ਭਵਨ ਇਮਾਰਤ ਵਿੱਚ ਪਹੁੰਚੇ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਦਿੱਲੀ ਦੇ ਵਿਗਿਆਨ ਭਵਨ ਵਿਖੇ ਪਹੁੰਚ ਸਨ।
ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਵਿਗਿਆਨ ਭਵਨ ‘ਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ 11ਵੇਂ ਗੇੜ ਦੀ ਬੈਠਕ ਚੱਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਦੀ ਬੈਠਕ ਦੁਪਹਿਰ ਲਗਭਗ 12.40 ਵਜੇ ਸ਼ੁਰੂ ਹੋਈ ਅਤੇ ਕਰੀਬ 20 ਮਿੰਟਾਂ ਤੱਕ ਹੀ ਚੱਲੀ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ ਪਰ ਕੇਂਦਰ ਕਿਸਾਨਾਂ ਨੂੰ ਪ੍ਰਸਤਾਵ ‘ਤੇ ਇਕ ਵਾਰ ਫਿਰ ਵਿਚਾਰ ਕਰਨ ਲਈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੇ ਮੁੜ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਅਤੇ ਐਮ. ਐਸ. ਪੀ. ਨੂੰ ਲੈ ਕੇ ਕਾਨੂੰਨ ਬਣਾਉਣ ਸਬੰਧੀ ਮੰਗਾਂ ਨੂੰ ਦੁਹਰਾਇਆ, ਜਿਨ੍ਹਾਂ ‘ਤੇ ਮੰਤਰੀ ਵਿਚਾਰ ਕਰ ਰਹੇ ਹਨ। ਪੰਧੇਰ ਮੁਤਾਬਕ ਉਹ ਵਿਗਿਆਨ ਭਵਨ ਦੇ ਅੰਦਰ ਦੁਪਹਿਰ ਦਾ ਖਾਣਾ ਖਾ ਕੇ ਬੈਠਕ ਦੇ ਦੁਬਾਰਾ ਸ਼ੁਰੂ ਹੋਣ ਲਈ ਸਰਕਾਰ ਦੇ ਮੰਤਰੀਆਂ ਦਾ ਇੰਤਜ਼ਾਰ ਕਰ ਰਹੇ ਹਨ।
ਕਰੀਬ 20 ਮਿੰਟ ਚੱਲਣ ਤੋਂ ਬਾਅਦ ਇਹ ਬੈਠਕ ਰੁਕ ਗਈ ਅਤੇ ਇਸੇ ਦੌਰਾਨ ਕਿਸਾਨਾਂ ਨੇ ਵਿਗਿਆਨ ਭਵਨ ਅੰਦਰ ਦੁਪਹਿਰ ਦਾ ਖਾਣਾ ਵੀ ਖਾਧਾ। ਤਿੰਨ ਘੰਟਾ ਤੋਂ ਵਧ ਸਮਾਂ ਬੀਤਣ ਤੋਂ ਬਾਅਦ ਵੀ ਕੇਂਦਰੀ ਮੰਤਰੀ ਇਸ ਬੈਠਕ ‘ਚ ਨਹੀਂ ਪਹੁੰਚੇ, ਜਿਸ ਕਾਰਨ ਇਹ ਬੈਠਕ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ।
ਦਸ ਦਈਏ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ ਬੈਠਕ ਖ਼ਤਮ ਹੋ ਚੁੱਕੀ ਹੈ। ਫਿਲਹਾਲ ਅਗਲੀ ਬੈਠਕ ਦੀ ਤਰੀਕ ਜਾਰੀ ਨਹੀਂ ਕੀਤੀ ਗਈ। ਸਰਕਾਰ ਵੱਲੋਂ ਇਹ ਵੀ ਸਾਫ਼ ਕਰ ਦਿੱਤਾ ਗਿਆ ਹੈ ਕਿ ਕਾਨੂੰਨ ਰੱਦ ਨਹੀਂ ਹੋਣਗੇ। ਦੂਜੇ ਗੇੜ ਦੀ ਬੈਠਕ ਸਿਰਫ 5 ਮਿੰਟ ਹੀ ਚੱਲੀ ਹੈ।
