News

ਕਿਸਾਨਾਂ ਖ਼ਿਲਾਫ਼ ਹੋ ਰਹੇ ਗ਼ਲਤ ਪ੍ਰਚਾਰ ਨਾਲ ਨਿਬੜੇਗੀ ‘ਆਪ’: ਭਗਵੰਤ ਮਾਨ

ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਲੜ ਰਹੇ ਦੇਸ਼ ਦੇ ਅੰਨਦਾਤਾ ਵੱਲੋਂ ਵੱਖ-ਵੱਖ ਪੱਧਰ ਤੇ ਧਰਨੇ ਲਗਾਏ ਗਏ ਹਨ। ਇਸ ਨਾਲ ਸਿਆਸਤ ਵਿੱਚ ਵੀ ਗਰਮਾਹਟ ਦੇਖਣ ਨੂੰ ਮਿਲ ਰਹੀ ਹੈ। ਹੁਣ ਆਮ ਆਦਮੀ ਪਾਰਟੀ ਪੰਜਾਬ ਨੇ ਸਖ਼ਤ ਨੋਟਿਸ ਲਿਆ ਹੈ।

ਅੰਦੋਲਨ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਇਤਰਾਜ਼ ਚੁੱਕੇ ਜਾ ਰਹੇ ਸਨ ਤੇ ਉਹਨਾਂ ਨੂੰ ਅਦਾਲਤ ਵਿੱਚ ਖਿੱਚਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਸਬੰਧੀ ਕਿਸਾਨਾਂ ਵੱਲੋਂ ਆਪ ਨਾਲ ਵੀ ਰਾਬਤਾ ਸਾਧਿਆ ਜਾ ਰਿਹਾ ਸੀ।

ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਕਿਸਾਨਾਂ ਖਿਲਾਫ਼ ਹੋ ਰਹੀ ਗ਼ਲਤ ਬਿਆਨਬਾਜ਼ੀ ਵਿਰੁਧ ਮਾਨਹਾਨੀ ਦੀ ਕਾਰਵਾਈ ਕਰਨ ਵਿੱਚ ਕਿਸਾਨਾਂ ਦੀ ਹਰ ਸੰਭਵ ਕਾਨੂੰਨੀ ਮਦਦ ਕਰੇਗੀ। ਸੰਗਰੂਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਵੱਲੋਂ ਨਵੇਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਹੈ ਉਦੋਂ ਤੋਂ ਹੀ ਸਿਆਸੀ ਆਗੂ ਦਿਨ-ਰਾਤ ਕਿਸਾਨਾਂ ਵਿਰੁਧ ਕੂੜ ਪ੍ਰਚਾਰ ਕਰ ਰਹੇ ਹਨ।

ਕਿਸਾਨਾਂ ਨੂੰ ਇਸ ਤਰ੍ਹਾਂ ਪੇਸ਼ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨ ਅੱਤਵਾਦੀ ਹੋਣ। ਉਹਨਾਂ ਅੱਗੇ ਕਿਹਾ ਕਿ ਕਿਸਾਨਾਂ ਖਿਲਾਫ਼ ਕੀਤੀਆਂ ਜਾ ਰਹੀਆਂ ਗ਼ਲਤ ਟਿੱਪਣੀਆਂ ਸੁਣ ਕੇ ਦਿਲ ਨੂੰ ਠੇਸ ਪਹੁੰਚਦੀ ਹੈ। ਮੈਨੂੰ ਤੇ ਪਾਰਟੀ ਆਗੂਆਂ ਕੋਲ ਵੱਡੀ ਗਿਣਤੀ ਕਿਸਾਨਾਂ ਦੇ ਫੋਨ ਆ ਰਹੇ ਸੀ ਤਾਂ ਪਾਰਟੀ ਨੇ ਫ਼ੈਸਲਾ ਕੀਤਾ ਹੈ।

ਜਿਸ ਤਰ੍ਹਾਂ ਪਾਰਟੀ ਪਹਿਲਾਂ ਤੋਂ ਹੀ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਨਾਲ ਡਟੀ ਹੋਈ ਹੈ ਉਸੇ ਤਰ੍ਹਾਂ ਹੀ ਕਿਸਾਨਾਂ ਵਿਰੁਧ ਝੂਠੀ ਤੇ ਗ਼ਲਤ ਬਿਆਨਬਾਜ਼ੀ ਕਰਨ ਵਾਲਿਆਂ ਵਿਰੁਧ ਮਾਨਹਾਨੀ ਦਾ ਕੇਸ ਲੜਨ ਲਈ ਕਿਸਾਨਾਂ ਦਾ ਸਾਥ ਦੇਵੇਗੀ।

ਮਾਨ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਅਡਾਨੀ-ਅੰਬਾਨੀ ਤੋਂ ਜ਼ਮੀਨ ਬਚਾਉਣ ਲਈ ਅੰਦੋਲਨ ਕਰਦੇ ਸਮੇਂ ਹੁਣ ਤੱਕ 26 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਹ ਬੜੇ ਹੀ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਦਾ ਪੇਟ ਭਰਨ ਵਾਲਾ ਸਾਡਾ ਅੰਨਦਾਤਾ ਅੱਜ ਕਿਸਾਨ ਦਿਵਸ ਮੌਕੇ ਆਪਣੇ ਹੱਕਾਂ ਲਈ ਇੱਕ ਸਮੇਂ ਦਾ ਖਾਣਾ ਛੱਡਕੇ ਭੁੱਖ ਹੜਤਾਲ ਕਰ ਰਿਹਾ ਹੈ।
 

Click to comment

Leave a Reply

Your email address will not be published.

Most Popular

To Top