News

ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਨੌਂਵੇ ਗੇੜ ਦੀ ਹੋਵੇਗੀ ਬੈਠਕ

ਕਿਸਾਨਾਂ ਤੇ ਕੇਂਦਰ ਦਰਮਿਆਨ ਅੱਜ ਨੌਂਵੇ ਗੇੜ ਦੀ ਮੀਟਿੰਗ ਹੋਣੀ ਹੈ। ਦਿੱਲੀ ਦੇ ਵਿਗਿਆਨ ਭਵਨ ‘ਚ ਦੁਪਹਿਰ 12 ਵਜੇ ਸ਼ੁਰੂ ਬੈਠਕ ਹੋਵੇਗੀ। ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨ। ਕਿਸਾਨਾਂ ਅਤੇ ਸਰਕਾਰ ਦਰਮਿਆਨ 8ਵੇਂ ਗੇੜ ਦੀਆਂ ਬੈਠਕਾਂ ਹੋ ਚੁੱਕੀਆਂ ਹਨ।

Farmers protest LIVE: Meeting between Centre and farmers ends, next round  of talks on Saturday

ਦਸ ਦਈਏ ਕਿ ਕਿਸਾਨੀ ਅੰਦੋਲਨ ਦਾ ਰੇੜਕਾ ਅਜੇ ਜਾਰੀ ਹੈ। ਅੱਜ ਕਿਸਾਨ ਲੀਡਰਾਂ ਅਤੇ ਸਰਕਾਰ ਵਿਚਾਲੇ ਫਿਰ ਬੈਠਕ ਹੋਣ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਅੱਜ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਪੰਜ ਸਾਲ ਲਈ ਚੱਲ ਸਕਦੀ ਹੈ ਤਾਂ ਕਿਸਾਨ ਅੰਦੋਲਨ ਏਨੇ ਅਰਸੇ ਲਈ ਕਿਉਂ ਨਹੀਂ ਚੱਲ ਸਕਦਾ।

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਕਾਇਮ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ ‘ਤੇ ਲਾਏ ਮੋਰਚੇ ਅੱਜ 51ਵੇਂ ਦਿਨ ‘ਚ ਦਾਖਲ ਹੋ ਗਏ ਹਨ। ਉਨ੍ਹਾਂ ਦੋ ਟੁੱਕ ਸੁਣਾਉਂਦਿਆਂ ਕਿਹਾ ਜਿੰਨ੍ਹਾ ਚਿਰ ਸਰਕਾਰ ਕਾਨੂੰਨ ਵਾਪਸ ਨਹੀਂ ਲੈਂਦੀ, ਸਾਡੀ ਮੁਹਿੰਮ ਜਾਰੀ ਰਹੇਗੀ।

ਟਿਕੈਤ ਨੇ 26 ਜਨਵਰੀ ਨੂੰ ਹੋਣ ਵਾਲੇ ਪ੍ਰੋਗਰਾਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਜ਼ਰੂਰ ਹੋਵੇਗਾ ਤੇ ਪ੍ਰੋਗਰਾਮ ਮਿੱਥੀ ਯੋਜਨਾ ਦੇ ਮੁਤਾਬਕ ਹੀ ਹੋਵੇਗਾ।

Click to comment

Leave a Reply

Your email address will not be published. Required fields are marked *

Most Popular

To Top