News

ਕਿਸਾਨਾਂ ’ਤੇ ਲਾਠੀਚਾਰਜ ਦਾ ਮਾਮਲਾ ਹਾਈਕੋਰਟ ’ਚ ਪੁੱਜਿਆ, ਕਿਸਾਨਾਂ ਨੂੰ ਮਿਲੇਗਾ ਇਨਸਾਫ਼?

ਕੁਝ ਦਿਨ ਪਹਿਲਾਂ ਸ਼ਾਂਤੀਪੂਰਵਕ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਇਹ ਘਟਨਾ ਹਰਿਆਣਾ ਦੇ ਕਰਨਾਲ ਦੀ ਹੈ। ਹੁਣ ਇਹ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਵਿੱਚ ਦਾਖਲ ਪਟੀਸ਼ਨ ਰਾਹੀਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਾਉਣ ਅਤੇ ਕਥਿਤ ਦੋਸ਼ੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

Haryana: Farmers protesting new agriculture law block major road in Sirsa |  India News – India TV

ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹਰਿਆਣਾ ਦੇ ਕਰਨਾਲ ਵਿੱਚ ਭਾਜਪਾ ਆਗੂਆਂ ਦਾ ਘਿਰਾਓ ਕਰਨ ਤੇ ਪੁਲਿਸ ਵੱਲੋਂ ਕਿਸਾਨਾਂ ਤੇ ਭਾਰੀ ਲਾਠੀਚਾਰਜ ਕੀਤਾ ਗਿਆ ਸੀ, ਜਿਸ ਦੌਰਾਨ ਸੈਂਕੜੇ ਜ਼ਖ਼ਮੀ ਹੋ ਗਏ ਸਨ ਅਤੇ ਇੱਕ ਕਿਸਾਨ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ ਸੀ। ਇਸ ਤੋਂ ਬਾਅਦ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਇੱਕ ਪੁਲਿਸ ਅਧਿਕਾਰੀ ਦਾ ਤਬਾਦਲਾ ਵੀ ਕੀਤਾ ਗਿਆ ਹੈ।

ਹੁਣ ਕਰਨਾਲ ਦੇ ਕੁੱਝ ਵਿਅਕਤੀਆਂ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਖਲ ਕਰਕੇ ਮਾਮਲੇ ਦੀ ਹਾਈਕੋਰਟ ਦੇ ਸੇਵਾਮੁਕਤ ਜੱਜ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਜੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਨਾਂ ਸਾਹਮਣੇ ਆਉਂਦਾ ਹੈ ਤਾਂ ਉਹਨਾਂ ਖਿਲਾਫ਼ ਕਾਰਵਾਈ ਕੀਤੀ ਜਾਵੇ।

ਮਾਮਲੇ ਵਿੱਚ ਡੀਜੀਪੀ ਹਰਿਆਣਾ ਤੋਂ ਇਲਾਵਾ ਕਰਨਾਲ ਦੇ ਐਸਪੀ, ਡੀਐਸਪੀ, ਐਸਡੀਐਮ ਅਤੇ ਸੀਆਈਏ ਸਟਾਫ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਵੀ ਪਾਰਟੀ ਬਣਾਇਆ ਗਿਆ ਹੈ। ਪਟੀਸ਼ਨ ਵਿੱਚ ਇਹ ਵੀ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਕਿਸਾਨਾਂ ਨੂੰ ਮੁਆਵਜ਼ਾ ਵੀ ਮੰਗਿਆ ਗਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਬਾਂਸ ਦੀ ਲੱਕੜ ਨਾਲ ਬਣੀ ਲਾਠੀ ਤੇ ਪਾਬੰਦੀ ਲਾਵੇ ਅਤੇ ਪਾਲੀਕਾਰਬੋਨੇਟ ਲਾਠੀ ਦੀ ਵਰਤੋਂ ਕਰਨ ਲਈ ਕਿਹਾ ਜਾਵੇ।

Click to comment

Leave a Reply

Your email address will not be published.

Most Popular

To Top