News

ਕਿਸਾਨਾਂ ਤੇ ਸਰਕਾਰ ਵਿਚਾਲੇ ਮੁੜ ਹੋਵੇਗੀ ਬੈਠਕ, ਕਿਸਾਨਾਂ ਨੇ ਮੋਦੀ ਨੂੰ ਲਿਖੀ ਚਿੱਠੀ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿੱਚ ਅਜੇ ਵੀ ਰੋਸ ਜਾਰੀ ਹੈ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਹਨ।  ਪਿਛਲੇ ਸਾਲ ਨਵੰਬਰ ਤੋਂ ਅੰਦੋਲਨ ਕਰ ਰਹੀਆਂ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਚਾਰ ਮਹੀਨੇ ਬਾਅਦ ਸਰਕਾਰ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ।

Farmers protest in Delhi today: Specific issues should be flagged; Govt  ready to look into them, says Minister Tomar | Zee Business

ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ ਤੇ ਮੁੜ ਗੱਲਬਾਤ ਸ਼ੁਰੂ ਕਰਨ ਲਈ ਅਪੀਲ ਕੀਤੀ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 22 ਜਨਵਰੀ ਤੋਂ ਬਾਅਦ ਕੋਈ ਗੱਲਬਾਤ ਨਹੀਂ ਹੋਈ ਹੈ। ਹੁਣ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪਹਿਲਕਦਮੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਦੀਆਂ ਮੰਗਾਂ ਮੰਨਣ ਅਤੇ ਕੋਰੋਨਾ ਮਹਾਮਾਰੀ ਦੇ ਬਚਾਅ ਲਈ ਵਾਜਬ ਕਦਮ ਚੁੱਕਣ ਦੀ ਮੰਗ ਕੀਤੀ ਹੈ।

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੌਲਾ, ਜੋਗਿੰਦਰ ਸਿੰਘ ਉਗਰਾਹਾਂ, ਬਲਵੀਰ ਸਿੰਘ ਰਾਜੇਵਾਲ, ਜਗਜੀਤ ਸਿੰਘ ਡੱਲੇਵਾਲ, ਯੋਗੇਂਦਰ ਯਾਦਵ, ਅਭਿਮੰਨਿਊ ਕੋਹਾੜ ਨੇ ਪ੍ਰਧਾਨ ਮੰਤਰੀ ਨੂੰ ਭੇਜੀ ਚਿੱਠੀ ਵਿੱਚ ਕਿਹਾ ਹੈ ਕਿ ਦਿੱਲੀ ਦੇ ਬਾਡਰਾਂ ‘ਤੇ ਕਿਸਾਨਾਂ ਦੇ ਧਰਨੇ ਨੂੰ 176 ਦਿਨ ਹੋ ਗਏ ਹਨ ਅਤੇ ਇਸ ਮਿਸਾਲੀ ਸੰਘਰਸ਼ ਦੌਰਾਨ 470 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ 11 ਵਾਰ ਹੋਈ ਬੈਠਕਾਂ ਬੇਸਿੱਟਾ ਰਹੀਆਂ ਹਨ। ਉਨ੍ਹਾਂ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਮੰਗਾ ਮੰਨਣ ਦੀ ਅਪੀਲ ਕੀਤੀ।

Click to comment

Leave a Reply

Your email address will not be published.

Most Popular

To Top