News

ਕਿਸਾਨਾਂ ਤੇ ਸਰਕਾਰ ਵਿਚਾਲੇ 9ਵੀਂ ਮੀਟਿੰਗ ਵੀ ਬੇਸਿੱਟਾ, ਹੁਣ 19 ਜਨਵਰੀ ਨੂੰ ਹੋਵੇਗੀ ਅਗਲੀ ਬੈਠਕ

ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਤਿੰਨ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਚੱਲ ਰਹੀ ਮੀਟਿੰਗ ਦੁਪਹਿਰ ਦੇ ਭੋਜਨ ਦੇ ਬਰੇਕ ਤੋਂ ਪਹਿਲਾਂ ਕੋਈ ਮਤਾ ਪਾਸ ਨਹੀਂ ਹੋਇਆ। ਕੇਂਦਰ ਤੇ ਕਿਸਾਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਚੱਲ ਰਹੀ 9ਵੇਂ ਗੇੜ ਦੀ ਮੀਟਿੰਗ ਬੇਸਿੱਟਾ ਰਹੀ ਹੈ।

ਕਿਸਾਨ ਜਥੇਬੰਦੀਆਂ ਦੇ ਲੀਡਰਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਅਗਲੀ ਬੈਠਕ 19 ਜਨਵਰੀ ਨੂੰ ਹੋਵੇਗੀ। ਅੱਜ ਫਿਰ ਕਿਸਾਨਾਂ ਸਾਹਮਣੇ ਕਾਨੂੰਨਾਂ ‘ਚ ਸੋਧਾਂ ਦੀ ਪੇਸ਼ਕਸ਼ ਰੱਖੀ ਗਈ। ਇਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਉਹ ਕਾਨੂੰਨਾਂ ਨੂੰ ਪੂਰਨ ਤੌਰ ‘ਤੇ ਰੱਦ ਕਰਨ ਦੀ ਮੰਗ ‘ਤੇ ਅੜੇ ਰਹੇ।

ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ, ਵਣਜ ਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਵਿਗਿਆਨ ਭਵਨ ਵਿਖੇ 40 ਦੇ ਕਰੀਬ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ।

Click to comment

Leave a Reply

Your email address will not be published.

Most Popular

To Top