News

ਕਿਸਾਨਾਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਵਾਪਸ ਕੀਤੀ ਸਕਿਊਰਿਟੀ

ਵੀਰਵਾਰ ਨੂੰ ਮੋਗਾ ’ਚ ਕਿਸਾਨਾਂ ’ਤੇ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ। ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰੁਲਦੂ ਸਿੰਘ ਮਾਨਸਾ ਨੇ ਆਪਣੀ ਪੁਲਿਸ ਸੁਰੱਖਿਆ ਵਾਪਸ ਕਰਨ ਦਾ ਐਲਾਨ ਕੀਤਾ ਹੈ। ਪਿਛਲੇ ਸਮੇਂ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਦੇ ਦਿੱਲੀ ਵਿਖੇ ਕੈਂਪ ’ਤੇ ਹੋਏ ਹਮਲੇ ਅਤੇ ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਮਾਨਸਾ ਦੀ ਪੁਲਸ ਵੱਲੋਂ ਰੁਲਦੂ ਸਿੰਘ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ।

Ruldu Singh Mansa denied Punjab Police Security

ਦੱਸਿਆ ਕਿ ਉਹਨਾਂ ਮੋਗਾ ਵਿਖੇ ਕਿਸਾਨਾਂ ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੁਲਿਸ ਸੁਰੱਖਿਆ ਵਾਪਸ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਗੰਨਮੈਨ ਲੈਣ ਲਈ ਸਹਿਮਤ ਨਹੀਂ ਸਨ ਅਤੇ ਉਹਨਾਂ ਲਿਖਤੀ ਤੌਰ ਤੇ ਨੀ ਗੰਨਮੈਨ ਲੈਣ ਤੋਂ ਇਨਕਾਰ ਕੀਤਾ ਸੀ ਪਰ ਕਿਸਾਨ ਲੀਡਰਾਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਲਈ ਉੱਚ ਅਧਿਕਾਰੀਆਂ ਵੱਲੋਂ ਆਈਆਂ ਹਿਦਾਇਤਾਂ ਦੇ ਹਵਾਲੇ ਨਾਲ ਪੁਲਿਸ ਨੇ ਉਹਨਾਂ ਨੂੰ ਸੁਰੱਖਿਆ ਲੈਣ ਦੀ ਅਪੀਲ ਕੀਤੀ ਜਿਸ ਤੋਂ ਬਾਅਦ ਉਹਨਾਂ ਸੁਰੱਖਿਆ ਲਈ ਹਾਮੀ ਭਰ ਦਿੱਤੀ ਸੀ।

ਪਰ ਕੱਲ੍ਹ ਮੋਗੇ ਵਿਖੇ ਕਿਸਾਨਾਂ ਤੇ ਕੀਤੇ ਲਾਠੀਚਾਰਜ ਨਾਲ ਸਾਬਤ ਹੋ ਗਿਆ ਹੈ ਕਿ ਕੈਪਟਨ ਸਰਕਾਰ ਵਾਂਗ ਸਰਮਾਏਦਾਰ ਸਰਕਾਰਾਂ, ਕਿਸਾਨ ਹਿਤੈਸ਼ੀ ਹੋਣ ਦਾ ਕਿੰਨਾ ਵੀ ਵਿਖਾਵਾ ਕਿਉਂ ਨਾ ਕਰਨ ਪਰ ਹੁਕਮਰਾਨ ਜਮਾਤ ਦੀਆਂ ਸਾਰੀਆਂ ਸੱਤਾਧਾਰੀ ਪਾਰਟੀਆਂ ਭਾਜਪਾ ਤੇ ਮੋਦੀ ਸਰਕਾਰ ਵਾਂਗ ਕਾਰਪੋਰੇਟ ਕੰਪਨੀਆਂ ਦੀਆਂ ਪਿੱਠੂ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਗੋਰ ਦੋਖੀ ਹਨ।

Click to comment

Leave a Reply

Your email address will not be published.

Most Popular

To Top