News

ਕਿਸਾਨਾਂ ਦਾ ਐਲਾਨ, ਅੱਜ ਮਨਾਉਣਗੇ ਸਦਭਾਵਨਾ ਦਿਹਾੜਾ, ਰੱਖਣਗੇ ਭੁੱਖ ਹੜਤਾਲ

ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨ ਸੰਗਠਨਾਂ ਦੇ ਨੇਤਾਵਾਂ ਨੇ ਕਿਹਾ ਕਿ ਉਹ ਅੱਜ ਭਾਵ ਸ਼ਨੀਵਾਰ ਨੂੰ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭੁੱਖ ਹੜਤਾਲ ਕਰਨਗੇ। ਅੱਜ 30 ਜਨਵਰੀ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 73ਵੀਂ ਬਰਸੀ ਮੌਕੇ ਕਿਸਾਨ ‘ਸਦਭਾਵਨਾ ਦਿਹਾੜਾ’ ਮਨਾਉਣਗੇ। 

ਬੀਤੇ ਦਿਨ ਸਿੰਘੂ ਬਾਰਡਰ ‘ਤੇ ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫਰੰਸ ਵਿਚ ਇਸ ਦੀ ਪੁਸ਼ਟੀ ਕੀਤੀ ਸੀ ਕਿ ਉਹ ਸਾਰੇ ਮੋਰਚਿਆਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ਕਰਨਗੇ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਇਸ ਨਾਲ ਜੁੜਨ ਦੀ ਅਪੀਲ ਕੀਤੀ। 

ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਯੁਧਿਸ਼ਠਰ ਸਿੰਘ ਨੇ ਕਿਹਾ ਕਿ ਸਾਨੂੰ ਦੇਸ਼ ਦੇ ਤਿਰੰਗੇ ਦੇ ਸਨਮਾਨ ਸਬੰਧੀ ਕੁਝ ਕਹਿਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਅੰਦੋਲਨ ਵਿਚ ਬੈਠੇ ਕਈ ਕਿਸਾਨਾਂ ਦੇ ਬੱਚੇ ਦੇਸ਼ ਦੀਆਂ ਸਰਹੱਦਾਂ ‘ਤੇ ਲੜ ਰਹੇ ਹਨ। ਕਾਨਫਰੰਸ ਦੌਰਾਨ ਕਿਸਾਨ ਆਗੂ ਦਰਸ਼ਨਪਾਲ ਸਿੰਘ ਨੇ ਸਰਕਾਰ ਕੋਲੋਂ ਇੰਟਰਨੈੱਟ ਬਹਾਲੀ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਉਹ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਅੰਦੋਲਨ ਵਿਚ ਸ਼ਾਮਲ ਹੋਣ ਲਈ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹੋਰ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਵੱਲ ਵੱਧ ਰਹੇ ਹਨ। ਕਿਸਾਨ ਨੇਤਾਵਾਂ ਨੇ ਕਿਹਾ ਕਿ ਪੁਲਸ ਦੀ ਕੋਸ਼ਿਸ਼ ਦੇ ਬਾਵਜੂਦ ਸਾਰੇ ਮੁੱਖ ਸਥਾਨਾਂ ਗਾਜ਼ੀਪੁਰ, ਸਿੰਘੂ ਤੇ ਟੀਕਰੀ ਬਾਰਡਰਾਂ ‘ਤੇ ਅੰਦੋਲਨਕਾਰੀਆਂ ਦੀ ਗਿਣਤੀ ਵੱਧ ਰਹੀ ਹੈ। 

Click to comment

Leave a Reply

Your email address will not be published.

Most Popular

To Top