News

ਕਿਸਾਨਾਂ ਦਾ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਕਰਾਰਾ ਜਵਾਬ

ਲੰਬੇ ਸਮੇਂ ਬਾਅਦ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੱਲ੍ਹ ਇਕ ਵਾਰ ਫਿਰ ਬਿਆਨ ਦਿੱਤਾ ਸੀ। ਉਹਨਾਂ ਕਿਹਾ ਸੀ ਕਿ ਜੇ ਕਿਸਾਨ ਕੋਈ ਠੋਸ ਤਜਵੀਜ਼ ਨਾਲ ਆਉਂਦੇ ਹਨ ਤਾਂ ਉਹ ਗੱਲਬਾਤ ਕਰਨ ਲਈ ਤਿਆਰ ਹਨ। ਉਹਨਾਂ ਇਹ ਵੀ ਕਿਹਾ ਕਿ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ ਇਸ ਲਈ ਕਿਸਾਨਾਂ ਨੂੰ ਅਪਣਾ ਅੰਦੋਲਨ ਛੇਤੀ ਖ਼ਤਮ ਕਰ ਦੇਣਾ ਚਾਹੀਦਾ ਹੈ।

tomar_farmers

ਤੋਮਰ ਦੇ ਇਸ ਬਿਆਨ ਤੋਂ ਬਾਅਦ ਕਿਸਾਨ ਲੋਹਾ-ਲਾਖਾ ਹੋ ਗਏ ਹਨ। ਇਧਰੋਂ ਕਿਸਾਨ ਲੀਡਰਾਂ ਨੇ ਖੇਤੀਬਾੜੀ ਮੰਤਰੀ ਤੋਮਰ ਨੂੰ ਕਰਾਰਾ ਜਵਾਬ ਦਿੱਤਾ ਹੈ। ਉਹਨਾਂ ਆਖਿਆ ਕਿ ਜੇ ਸਰਕਾਰ ਕੋਰੋਨਾ ਤੇ ਲੋਕਾਂ ਦੀ ਸਿਹਤ ਨੂੰ ਲੈ ਕੇ ਐਨੀ ਹੀ ਫਿਕਰਮੰਦ ਹੈ ਤਾਂ ਕੋਰੋਨਾ ਦੌਰਾਨ ਕਾਲੇ ਕਾਨੂੰਨ ਕਿਉਂ ਲਿਆਂਦੇ ਗਏ?

ਉੱਥੇ ਹੀ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਮੌਤ ਦੇ ਵਾਰੰਟ ਮੰਨਦੇ ਹਨ ਤੇ ਇਸ ਕਾਰਨ ਮੋਰਚਿਆਂ ‘ਤੇ ਡਟੇ ਹੋਏ ਹਨ। ਜੇ ਸਰਕਾਰ ਕਰੋਨਾ ਤੇ ਲੋਕਾਂ ਦੀ ਸਿਹਤ ਪ੍ਰਤੀ ਐਨੀ ਹੀ ਫਿਕਰਮੰਦ ਹੈ ਤਾਂ ਕਰੋਨਾ ਦੌਰਾਨ ਕਾਲੇ-ਕਾਨੂੰਨ ਕਿਉਂ ਲਿਆਂਦੇ ਗਏ?

ਬੁਰਜਗਿੱਲ ਨੇ ਕਿਹਾ ਕਿ ਸਰਕਾਰ ਕਾਨੂੰਨ ਰੱਦ ਕਰ ਦੇਵੇ ਤੇ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾ ਦੇਵੇ ਤਾਂ ਸਾਰੇ ਕਿਸਾਨ ਉਦੋਂ ਹੀ ਘਰਾਂ ਨੂੰ ਚਲੇ ਜਾਣਗੇ। ਦਸ ਦਈਏ ਕਿ ਕਿਸਾਨਾਂ ਅਤੇ ਸਰਕਾਰ ਵਿਚਕਾਰ ਆਖਰੀ ਵਾਰ ਗੱਲਬਾਤ 22 ਜਨਵਰੀ ਨੂੰ ਹੋਈ ਸੀ ਪਰ ਇਸ ਵਿੱਚ ਵੀ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ।

Click to comment

Leave a Reply

Your email address will not be published. Required fields are marked *

Most Popular

To Top