ਕਿਸਾਨਾਂ ਦਾ ਤੀਜੇ ਦਿਨ ਵੀ ਧਰਨਾ ਜਾਰੀ, ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਲੱਗਿਆ ਜਾਮ, ਲੋਕ ਭੜਕੇ

 ਕਿਸਾਨਾਂ ਦਾ ਤੀਜੇ ਦਿਨ ਵੀ ਧਰਨਾ ਜਾਰੀ, ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਲੱਗਿਆ ਜਾਮ, ਲੋਕ ਭੜਕੇ

ਕਿਸਾਨੀ ਮੰਗਾਂ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁਕੇਰੀਆਂ ਖੰਡ ਮਿੱਲ ਅੱਗੇ ਕੌਮੀ ਮਾਰਗ ਤੇ ਲਾਇਆ ਧਰਨਾ ਤੀਜੇ ਦਿਨ ਵੀ ਜਾਰੀ ਹੈ। ਇਸ ਸਬੰਧੀ ਪੱਗੜੀ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਨਾਲ ਮੰਨੀਆਂ ਮੰਗਾਂ ਲਾਗੂ ਨਾ ਕਰਕੇ ਧ੍ਰੋਹ ਕਮਾ ਰਹੀ ਹੈ।

Punjab: Protesting sugarcane farmers block busy National Highway-1 | Cities  News,The Indian Express

ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਵਿੱਚ ਜੁਮਲਾ ਮੁਸ਼ਤਰਕਾ ਮਾਲਕਾਨਾ ਜ਼ਮੀਨਾਂ ਨਿੱਕੇ ਕਿਸਾਨਾਂ ਨੂੰ ਸਸਤੇ ਰੇਟ ਤੇ ਦੇਣ ਅਤੇ ਸਿਆਸੀ ਰਸੂਖਦਾਰਾਂ ਤੇ ਅਫ਼ਸਰਸ਼ਾਹੀ ਵੱਲੋਂ ਨੱਪੀਆਂ ਜ਼ਮੀਨਾਂ ਛੁਡਾਉਣ ਦੀ ਸਹਿਮਤੀ ਦਿੱਤੀ ਸੀ। ਇਸ ਮਾਮਲੇ ਲਈ ਬਕਾਇਦਾ ਸਰਕਾਰ ਵੱਲੋਂ ਜ਼ਮੀਨਾਂ ਦੀ ਸ਼ਨਾਖਤ ਕਰਨ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਸੀ ਪਰ ਕਮੇਟੀ ਦੀ ਪਹਿਲੀ ਮੀਟਿੰਗ ਉਪਰੰਤ ਹੀ ਇਹਨਾਂ ਜ਼ਮੀਨਾਂ ਦੀ ਮਲਕੀਅਤ ਪੰਚਾਇਤਾਂ ਦੇ ਨਾਂ ਕਰਨ ਦਾ ਨੋਟੀਫਿਕੇਸ਼ਨ ਕਰ ਦਿੱਤਾ ਗਿਆ।

ਉਹਨਾਂ ਇਲਜ਼ਾਮ ਲਾਇਆ ਕਿ ਸਰਕਾਰ ਇਹ ਜ਼ਮੀਨਾਂ ਪੰਚਾਇਤਾਂ ਰਾਹੀਂ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ ਅਤੇ ਕਿਸਾਨੀ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੀ ਹੈ। ਉਹਨਾਂ ਦਾਅਵਾ ਕੀਤਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਹਨਾਂ ਨੇ ਹਿੰਦੂ ਸੰਗਠਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਨੂੰ ਭਾਜਪਾ ਦੀ ਚਾਲ ਦੱਸਦਿਆਂ ਕਿਹਾ ਕਿ ਉਹਨਾਂ ਦੀ ਲੜਾਈ ਕਿਸੇ ਵਰਗ ਨਾਲ ਨਹੀਂ ਸਗੋਂ ਸਰਕਾਰ ਨਾਲ ਹੈ। ਕਿਸਾਨੀ ਮੰਗਾਂ ਦੀ ਪ੍ਰਾਪਤੀ ਤੱਕ ਲੜਾਈ ਜਾਰੀ ਰਹੇਗੀ।

Leave a Reply

Your email address will not be published.