Punjab

ਕਿਸਾਨਾਂ ਦਾ ਪਾਰਾ ਹਾਈ, ਕੇਂਦਰ ਸਰਕਾਰ ਦੇ ਨਵੇਂ ਫ਼ੈਸਲਿਆਂ ਨੇ ਬਲਦੀ ’ਤੇ ਤੇਲ ਪਾਉਣਾ ਦਾ ਕੀਤਾ ਕੰਮ

ਖੇਤੀ ਕਾਨੂੰਨਾਂ ਦਾ ਮਾਮਲਾ ਇਸ ਸਮੇਂ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਹਨਾਂ ਕਾਨੂੰਨ ਖਿਲਾਫ ਪੰਜਾਬ ਦਾ ਰੋਸ ਲਗਾਤਾਰ ਜਾਰੀ ਹੈ। ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਮੋਦੀ ਸਰਕਾਰ ਨੇ ਕੁਝ ਅਜਿਹੇ ਫੈਸਲੇ ਲਏ ਹਨ ਜਿਨ੍ਹਾਂ ਨੇ ਬਲਦੀ ‘ਤੇ ਤੇਲ ਦਾ ਕੰਮ ਕੀਤਾ ਹੈ।

ਇਨ੍ਹਾਂ ਫੈਸਲਿਆਂ ਵਿੱਚ ਦਿਹਾਤੀ ਵਿਕਾਸ ਫੰਡ ਰੋਕਣਾ, ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵਾਂ ਆਰਡੀਨੈਂਸ ਲਿਆਉਣਾ, ਵਿਆਜ ‘ਤੇ ਵਿਆਜ ਮਾਫੀ ਸਕੀਮ ਵਿੱਚੋਂ ਕਿਸਾਨਾਂ ਨੂੰ ਬਾਹਰ ਕਰਨਾ, ਕਿਸਾਨਾਂ ਵੱਲੋਂ ਲਾਂਘਾ ਦੇਣ ਦੇ ਬਾਵਜੂਦ ਪੰਜਾਬ ਅੰਦਰ ਮਾਲ ਗੱਡੀਆਂ ਸ਼ੁਰੂ ਨਾ ਕਰਨਾ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਨੂੰ ਖਤਮ ਕਰਨ ਦੀਆਂ ਰਿਪੋਰਟ ਸ਼ਾਮਲ ਹਨ।

ਬੇਸ਼ੱਕ ਕਈ ਫੈਸਲਿਆਂ ਦਾ ਖੇਤੀ ਕਾਨੂੰਨਾਂ ਨਾਲ ਸਿੱਧਾ ਸਬੰਧ ਨਹੀਂ ਪਰ ਮੋਦੀ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਹੀ ਇਨ੍ਹਾਂ ਉਪਰ ਮੋਹਰ ਲਾਏ ਜਾਣ ਕਰਕੇ ਪੰਜਾਬ ਦੇ ਲੋਕਾਂ ਅੰਦਰ ਇਹ ਸੰਦੇਸ਼ ਗਿਆ ਹੈ ਕਿ ਉਨ੍ਹਾਂ ਨਾਲ ਧੱਕਾ ਹੋ ਰਿਹਾ ਹੈ। ਇਸ ਲਈ ਹੁਣ ਕਿਸਾਨਾਂ ਦੇ ਮੰਚਾਂ ਤੋਂ ਇਨ੍ਹਾਂ ਮੁੱਦਿਆਂ ਉੱਪਰ ਮੋਦੀ ਸਰਕਾਰ ਨੂੰ ਬੁਰੀ ਤਰ੍ਹਾਂ ਘੇਰਿਆ ਜਾ ਰਿਹਾ ਹੈ।

ਉਧਰ, ਵਿਰੋਧੀ ਸਿਆਸੀ ਧਿਰਾਂ ਵੱਲੋਂ ਵੀ ਮੋਦੀ ਸਰਕਾਰ ਨੂੰ ਘੇਰਦਿਆਂ ਦੋਸ਼ ਲਾਏ ਜਾ ਰਹੇ ਹਨ ਕਿ ਇਹ ਸਭ ਬਦਲੇ ਦੀ ਭਾਵਨਾ ਨਾਲ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਪਿਛਲੇ ਦਿਨਾਂ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵਾਂ ਆਰਡੀਨੈਂਸ ਲਿਆਂਦਾ ਹੈ। ਇਹ ਝੋਨੇ ਦੀ ਪਰਾਲੀ ਸਾੜਨ ਵਾਲਿਆਂ ਤੇ ਵੀ ਲਾਗੂ ਹੋਵੇਗਾ।

ਇਸ ਵਿੱਚ ਸਖ਼ਤ ਸਜ਼ਾ ਤੇ ਇਕ ਕਰੋੜ ਦੇ ਜ਼ੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ। ਮੋਦੀ ਸਰਕਾਰ ਦੇ ਇਸ ਆਰਡੀਨੈਂਸ ਤੋਂ ਕਿਸਾਨ ਰੋਹ ਵਿੱਚ ਆ ਗਏ ਹਨ ਤੇ ਇਹ ਵੀ ਕਿਸਾਨ ਅੰਦੋਲਨ ਦਾ ਮੁੱਦਾ ਬਣਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਸਮੱਸਿਆ ਸੁਣੇ ਬਗੈਰ ਹੀ ਸਖ਼ਤ ਆਰਡੀਨੈਂਸ ਲਿਆਂਦਾ ਹੈ ਜਿਸ ਨਾਲ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਿਸਾਨ ਯੂਨੀਅਨ ਦੇ ਲੀਡਰ ਡਾ. ਦਰਸ਼ਨ ਪਾਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਸਾਰੇ ਫ਼ੈਸਲੇ ਪੰਜਾਬ ਤੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਹਨ।

ਪਹਿਲਾਂ ਕੇਂਦਰ ਨੇ ਖੇਤੀ ਕਾਨੂੰਨ ਲਿਆਂਦੇ, ਦਿਹਾਤੀ ਵਿਕਾਸ ਫੰਡ ਰੋਕ ਦਿੱਤੇ, ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵਾਂ ਆਰਡੀਨੈਂਸ ਜਾਰੀ ਕੀਤਾ ਤੇ ਹੁਣ ਕਿਸਾਨਾਂ ਨੂੰ ਵਿਆਜ਼ ’ਤੇ ਵਿਆਜ਼ ਮੁਆਫ਼ੀ ਸਕੀਮ ਵਿੱਚੋਂ ਬਾਹਰ ਰੱਖਣ ਦਾ ਫ਼ੈਸਲਾ ਕੀਤਾ ਹੈ ਤੇ ਇਹ ਸਾਰੇ ਫ਼ੈਸਲੇ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ’ਚ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਅਜਿਹੇ ਫ਼ੈਸਲੇ ਲੈ ਰਹੀ ਹੈ ਪਰ ਕਿਸਾਨ ਕੇਂਦਰ ਨੂੰ ਮੂੰਹ ਤੋੜ ਜਵਾਬ ਦੇਣਗੇ।

Click to comment

Leave a Reply

Your email address will not be published. Required fields are marked *

Most Popular

To Top