ਕਿਸਾਨਾਂ ਦਾ ਪ੍ਰਦਰਸ਼ਨ ਦੇਖ ਭਾਜਪਾ ਆਗੂ ਕੰਧਾਂ ਟੱਪ ਟੱਪ ਭੱਜੇ

ਇੱਕ ਪਾਸੇ ਕਿਸਾਨ ਦਿੱਲੀ ਨੂੰ ਚਾਰੇ ਪਾਸੇ ਤੋਂ ਘੇਰੀ ਬੈਠੇ ਹਨ ਅਤੇ ਦੂਜੇ ਪਾਸੇ ਕਿਸਾਨ ਭਾਜਪਾ ਲੀਡਰਾਂ ਨੂੰ ਆਏ ਦਿਨ ਭਾਜੜਾਂ ਪਾ ਰਹੇ ਹਨ। ਉਹਨਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰ ਰਹੇ ਹਨ। ਤਸਵੀਰਾਂ ਹੁਸ਼ਿਆਰਪੁਰ ਦੇ ਮੁਕੇਰੀਆਂ ਦੀਆਂ ਨੇ ਜਿੱਥੇ ਭਾਜਪਾ ਆਗੂ ਆਪਣਾ ਪ੍ਰੋਗਰਾਮ ਕਰ ਰਹੇ ਸੀ।

ਉੱਥੇ ਹੀ ਕਿਸਾਨਾਂ ਵੱਲੋਂ ਇੰਨਾ ਜ਼ਬਰਦਸਤ ਵਿਰੋਧ ਕੀਤਾ ਗਿਆ ਹੈ ਕਿ ਭਾਜਪਾ ਆਗੂਆਂ ਨੂੰ ਕੰਧਾਂ ਟੱਪ ਟੱਪ ਕੇ ਖੇਤਾਂ ਵੱਲ ਭੱਜਣਾ ਪਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਕਿਸਾਨਾਂ ਨੂੰ ਸ਼ਾਤ ਕਰਵਾਉਣ ਲਈ ਪੂਰੀ ਵਾਹ ਲਾਈ ਗਈ ਹੈ। ਪਰ ਕਿਸਾਨਾਂ ਨੇ ਭਾਜਪਾ ਖਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕਿਹਾ ਹੈ ਕਿ ਭਾਜਪਾ ਆਗੂਆਂ ਦਾ ਵਿਰੋਧ ਉਨ੍ਹਾਂ ਸਮਾਂ ਜਾਰੀ ਰਹੇਗਾ ਜਿੰਨਾਂ ਚਿਰ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। ਉਹਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਧੱਕੇਸ਼ਾਹੀ ਨਾਲ ਕਿਸਾਨਾਂ ‘ਤੇ ਕਾਨੂੰਨ ਥੋਪੇ ਜਾ ਰਹੇ ਨੇ ਅਤੇ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।
ਦੱਸ ਦੇਈਏ ਕਿ ਮੋਦੀ ਸਰਕਾਰ ਲਗਾਤਾਰ ਆਪਣੇ ਅੱੜੀਅਲ ਰਵੱਈਏ ‘ਤੇ ਅੜੀ ਹੋਈ ਹੈ ਅਤੇ ਉਹਨਾਂ ਵੱਲੋਂ ਕਿਸੇ ਹਾਲਤ ‘ਚ ਕਾਨੂੰਨ ਵਾਪਿਸ ਨਾ ਲੈਣ ਦੀ ਗੱਲ ਆਖੀ ਜਾ ਰਹੀ ਹੈ ਪਰ ਉੱਥੇ ਹੀ ਕਿਸਾਨਾਂ ਵੱਲੋਂ ਸੰਘਰਸ਼ ਨੂੰ ਦਿਨੋਂ ਦਿਨ ਤਿੱਖਾਂ ਕੀਤਾ ਜਾ ਰਿਹਾ ਹੈ ਤਾਂ ਜੋ ਮੋਦੀ ਸਰਕਾਰ ‘ਤੇ ਦਬਾਅ ਬਣਾ ਕੇ ਖੇਤੀ ਕਾਨੂੰਨ ਰੱਦ ਕਰਵਾਏ ਜਾ ਸਕਣ।
